ਮਹਿਲ ਕਲਾਂ (ਹਮੀਦੀ): ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਚੰਨਣਵਾਲ ਵਿਚ ਅੱਜ ਇਕ ਬਹੁਤ ਹੀ ਦੁਖਦਾਈ ਖੇਤੀਬਾੜੀ ਹਾਦਸਾ ਵਾਪਰਿਆ, ਜਿਸ ਵਿਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚੰਦ ਮਹਿਤਾ 32 ਸਾਲ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਸਥਾਨਕ ਕਿਸਾਨ ਦੇ ਖੇਤ ਵਿਚ ਕਣਕ ਦੀ ਬਜਾਈ ਲਈ ਕੰਮ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ SI ਨੇ ਨਹੀਂ ਕੀਤੀ DGP ਦੇ ਹੁਕਮਾਂ ਦੀ ਪਰਵਾਹ! ਪੈ ਗਈ ਕਾਰਵਾਈ
ਮਿਲੀ ਜਾਣਕਾਰੀ ਮੁਤਾਬਕ ਕੰਮ ਦੌਰਾਨ ਚੰਦ ਮਹਿਤਾ ਅਚਾਨਕ ਸੂਪਰ ਸੀਡਰ ਦੀ ਲਪੇਟ ਵਿਚ ਆ ਗਿਆ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦੀ ਸੁਚਨਾ ਮਿਲਦੇ ਹੀ ਪਿੰਡ ਵਾਸੀਆਂ ਅਤੇ ਖੇਤ ਮਾਲਕ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਾਨ ਨਾ ਬਚ ਸਕੀ। ਪੀੜਤ ਕਿਸਾਨ ਗੁਰਜੰਟ ਸਿੰਘ ਧਾਲੀਵਾਲ ਨੇ ਮਜ਼ਦੂਰ ਦੀ ਮੌਤ ‘ਤੇ ਡੂੰਘਾ ਦੁੱਖ ਜਤਾਉਂਦੇ ਹੋਏ ਕਿਹਾ ਕਿ ਇਹ ਹਾਦਸਾ ਪਰਿਵਾਰ ‘ਤੇ ਕਹਿਰ ਵਾਂਗ ਟੁੱਟਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! 2027 ਲਈ ਕਾਂਗਰਸ ਦਾ ਵੱਡਾ ਦਾਅ
ਉਨ੍ਹਾਂ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਤਿੰਨ ਨੰਨ੍ਹੇ ਬੱਚੇ, ਪਤਨੀ ਅਤੇ ਬਜ਼ੁਰਗ ਪਿਉ ਨੂੰ ਰੋਂਦਿਆ ਕਲਾਉਂਦੇ ਛੱਡ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਨੂੰ ਯੋਗ ਮੁਆਵਜ਼ਾ ਜਲਦੀ ਜਾਰੀ ਕੀਤਾ ਜਾਵੇ, ਤਾਂ ਜੋ ਉਹਨਾਂ ਦੀ ਆਰਥਿਕ ਸਹਾਇਤਾ ਹੋ ਸਕੇ। ਇਸ ਮੌਕੇ ‘ਤੇ ਜਾਂਚ ਕਰ ਰਹੇ ਏ.ਐੱਸ.ਆਈ. ਜਗਰੂਪ ਸਿੰਘ ਅਤੇ ਥਾਣਾ ਮੁਨਸ਼ੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਅਗਲੀ ਕਾਰਵਾਈ ਮ੍ਰਿਤਕ ਦੇ ਪਰਿਵਾਰ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਅਧਾਰ ‘ਤੇ ਕੀਤੀ ਜਾਵੇਗੀ।
ਪੰਜਾਬ ਪੁਲਸ ਦੇ SI ਨੇ ਨਹੀਂ ਕੀਤੀ DGP ਦੇ ਹੁਕਮਾਂ ਦੀ ਪਰਵਾਹ! ਪੈ ਗਈ ਕਾਰਵਾਈ
NEXT STORY