ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਛੀਨੀਵਾਲ ਕਲਾ ਦੀ ਹੋਣਹਾਰ ਲੜਕੀ ਦੀ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਇਸ ਖ਼ਬਰ ਨਾਲ ਪੂਰੇ ਇਲਾਕੇ ਨੂੰ ਸੋਗ ਵਿਚ ਡੁਬੋ ਕਿ ਰੱਖ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਪ੍ਰਾਪਤ ਜਾਣਕਾਰੀ ਅਨੁਸਾਰ, ਪਿੰਡ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹੋਣਹਾਰ ਲੜਕੀ ਪਰਨੀਤ ਕੌਰ (21 ਸਾਲ) ਪੁੱਤਰੀ ਨਿਰਭੈ ਸਿੰਘ ਢੀਂਡਸਾ (ਬਲਾਕ ਕਾਂਗਰਸ ਕਮੇਟੀ ਮਹਿਲ ਕਲਾਂ ਦੇ ਸਾਬਕਾ ਪ੍ਰਧਾਨ) ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ, ਮਿੱਤਰਾਂ ਅਤੇ ਪਿੰਡ ਵਾਸੀਆਂ ਵਿਚ ਡੂੰਘਾ ਸੋਗ ਛਾ ਗਿਆ ਹੈ। ਪਰਨੀਤ ਕੌਰ ਆਪਣੀ ਸ਼ਖਸੀਅਤ, ਨਿਮਰ ਸੁਭਾਅ ਅਤੇ ਹੋਣਹਾਰ ਅਕਾਦਮਿਕ ਪ੍ਰਦਰਸ਼ਨ ਕਾਰਨ ਇਲਾਕੇ ਵਿਚ ਜਾਣੀ ਜਾਂਦੀ ਸੀ। ਪਿੰਡ ਵਿਚ ਹਾਦਸੇ ਦੀ ਖ਼ਬਰ ਪਹੁੰਚਦਿਆਂ ਹੀ ਮਾਤਮ ਦਾ ਮਾਹੌਲ ਬਣ ਗਿਆ ਅਤੇ ਪੂਰਾ ਪਿੰਡ ਉਸ ਦੇ ਪਰਿਵਾਰ ਦੇ ਦੁੱਖ ਵਿਚ ਹਿੱਸੇਦਾਰ ਬਣਿਆ। ਸਥਾਨਕ ਸਿਆਸੀ ਤੇ ਸਮਾਜਿਕ ਆਗੂਆਂ ਵੱਲੋਂ ਸਾਬਕਾ ਬਲਾਕ ਪ੍ਰਧਾਨ ਨਿਰਭੈ ਸਿੰਘ ਢੀਂਡਸਾ ਅਤੇ ਸਮੂਹ ਢੀਂਡਸਾ ਪਰਿਵਾਰ ਨਾਲ ਦੁੱਖ- ਸਾਂਝਾ ਕਰਦਿਆਂ ਆਪਣੇ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਪਰਿਵਾਰਕ ਮੈਂਬਰਾਂ ਅਨੁਸਾਰ ਪਰਨੀਤ ਕੌਰ ਦਾ ਅੰਤਿਮ ਸੰਸਕਾਰ 14 ਅਗਸਤ ਦਿਨ (ਵੀਰਵਾਰ) ਨੂੰ ਪਿੰਡ ਛੀਨੀਵਾਲ ਕਲਾਂ ਵਿਖੇ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Income Tax Law: ਜਾਣੋ ਇਨਕਮ ਟੈਕਸ ਦੇ ਨਵੇਂ ਬਿੱਲ ਦੀ ਖ਼ਾਸੀਅਤ, ਕਿਸਨੂੰ ਮਿਲੇਗਾ ਜ਼ਿਆਦਾ ਲਾਭ?
NEXT STORY