ਦੋਰਾਹਾ (ਵਿਨਾਇਕ)– ਲੁਧਿਆਣਾ-ਦਿੱਲੀ ਜੀ.ਟੀ. ਰੋਡ ‘ਤੇ ਪਿੰਡ ਬਰਮਾਲੀਪੁਰ ਨੇੜੇ ਵੀਰਵਾਰ ਨੂੰ ਦਿਨ ਦਿਹਾੜੇ ਵਾਪਰੇ ਇਕ ਦਿਲ ਦਹਿਲਾ ਦੇਣ ਵਾਲੇ ਸੜਕ ਹਾਦਸੇ ਵਿਚ ਕਾਰ ਦਾ ਟਾਇਰ ਬਦਲ ਰਹੇ ਦੋ ਨੌਜਵਾਨਾਂ ਨੂੰ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿਚ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਿੰਡ ਅਲੂਣਾ (ਜ਼ਿਲ੍ਹਾ ਲੁਧਿਆਣਾ) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਮੌਕੇ ‘ਤੇ ਪੁੱਜੇ ਪੁਲਸ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਬਲੈਰੋ ਗੱਡੀ ਸੜਕ ਕਿਨਾਰੇ ਖੜ੍ਹੀ ਕਰਕੇ ਦੋ ਨੌਜਵਾਨ ਉਸ ਦਾ ਪੰਚਰ ਹੋਇਆ ਟਾਇਰ ਬਦਲ ਰਹੇ ਸਨ। ਇਸ ਦੌਰਾਨ ਦੋਰਾਹਾ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਦੇ ਅਣਪਛਾਤੇ ਚਾਲਕ ਵੱਲੋਂ ਕਥਿਤ ਤੌਰ ‘ਤੇ ਸਮੇਂ ਸਿਰ ਬਰੇਕ ਨਾ ਲਗਾਏ ਜਾਣ ਕਾਰਨ ਟਰੱਕ ਸਿੱਧਾ ਬਲੈਰੋ ਨਾਲ ਜਾ ਟਕਰਾਇਆ। ਇਹ ਟੱਕਰ ਇੰਨੀ ਭਿਆਨਕ ਸੀ ਕਿ ਬਲੈਰੋ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਜਾਣ ਦੇ ਨਾਲ ਪਲਟ ਕੇ ਸੜਕ ‘ਤੇ ਉਲਟ ਗਈ। ਗੱਡੀ ਦਾ ਟਾਇਰ ਬਦਲ ਰਹੇ ਇੱਕ ਨੌਜਵਾਨ ਨੂੰ ਟਰੱਕ ਦੀ ਟੱਕਰ ਕਾਰਨ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਜਦੋਂ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਾਹ ਵਿਚ ਉਹ ਵੀ ਦਮ ਤੋੜ ਗਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਅਤੇ ਵੱਡੀ ਗਿਣਤੀ ਵਿਚ ਰਾਹਗੀਰ ਮੌਕੇ ‘ਤੇ ਇਕੱਠੇ ਹੋ ਗਏ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਪਾਰਟੀ ਮੌਕੇ ‘ਤੇ ਪੁੱਜ ਗਈ ਅਤੇ ਸਥਿਤੀ ਨੂੰ ਕਾਬੂ ਹੇਠ ਲਿਆਂਦਾ। ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਨੌਜਵਾਨ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਪੁਲਸ ਵੱਲੋਂ ਟਰੱਕ ਚਾਲਕ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਿਲ ਕੰਬਾਊ ਹਾਦਸੇ ਕਾਰਨ ਜੀ.ਟੀ. ਰੋਡ ‘ਤੇ ਕੁਝ ਸਮੇਂ ਲਈ ਆਵਾਜਾਈ ਵੀ ਪ੍ਰਭਾਵਿਤ ਰਹੀ। ਸਥਾਨਕ ਲੋਕਾਂ ਨੇ ਇਸ ਘਟਨਾ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਜੀ.ਟੀ. ਰੋਡ ‘ਤੇ ਤੇਜ਼ ਰਫ਼ਤਾਰ ਅਤੇ ਲਾਪਰਵਾਹ ਡਰਾਈਵਿੰਗ ‘ਤੇ ਸਖ਼ਤੀ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ।
ਪੂਰਾ ਪਰਿਵਾਰ ਹੀ ਖ਼ਤਮ, ਪੰਜਾਬ 'ਚ ਵਾਪਰੇ ਹਾਦਸੇ 'ਚ ਪਿਓ ਸਣੇ ਦੋ ਧੀਆਂ ਦੀ ਮੌਤ
NEXT STORY