ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਵਿਖੇ ਰੂਹ ਕੰਬਾਊ ਹਾਦਸਾ ਵਾਪਰਿਆ ਹੈ, ਜਿੱਥੇ ਇਕ ਬਲੈਰੋ ਗੱਡੀ ਨੇ ਕਈ ਵ੍ਹੀਕਲਾਂ ਨੂੰ ਦਰੜ ਦਿੱਤਾ। ਜਾਣਕਾਰੀ ਮੁਤਾਬਕ ਬਲੈਰੋ ਚਾਲਕ ਦਾ ਕਹਿਣਾ ਹੈ ਕਿ ਉਹ ਆਪਣੀ ਸਾਈਡ 'ਤੇ ਆ ਰਿਹਾ ਸੀ ਕਿ ਪਿੱਛਿਓਂ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਉਸ ਦੀ ਬਲੈਰੋ ਗੱਡੀ ਨੂੰ ਜ਼ੋਰਦਾਰ ਟੱਕਰ ਮਾਰੀ। ਇਸ ਤੋਂ ਬਾਅਦ ਬਲੈਰੋ ਬੇਕਾਬੂ ਹੋ ਗਈ ਅਤੇ ਕਈ ਵ੍ਹੀਕਲਾਂ 'ਤੇ ਚੜ੍ਹ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਭਾਰੀ ਮੀਂਹ ਦੀ ਚਿਤਾਵਨੀ, ਸਕੂਲਾਂ 'ਚ ਕਰ 'ਤੀ ਛੁੱਟੀ! ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ
ਹਾਲਾਂਕਿ ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਟਰੈਕਟਰ ਚਾਲਕ ਨੂੰ ਫੜ੍ਹ ਲਿਆ ਅਤੇ ਪੁਲਸ ਹਵਾਲੇ ਕਰ ਦਿੱਤਾ। ਇਸ ਹਾਦਸੇ ਦੌਰਾਨ 4 ਲੋਕ ਜ਼ਖਮੀ ਹੋ ਗਏ ਹਨ ਅਤੇ ਤਿੰਨ ਤੋਂ ਚਾਰ ਵ੍ਹੀਕਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ। ਜ਼ਖਮੀਆਂ 'ਚੋਂ ਨਵੀਂ ਦਿੱਲੀ ਦੇ ਰਹਿਣ ਵਾਲੇ ਸ਼ਖ਼ਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 55 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ! ਮੁਫ਼ਤ ਅਨਾਜ ਦੀ ਸਹੂਲਤ...
ਬਲੈਰੋ ਚਾਲਕ ਦਾ ਇਲਜ਼ਾਮ ਹੈ ਕਿ ਟਰੈਕਟਰ ਚਾਲਕ ਨੇ ਨਸ਼ਾ ਕੀਤਾ ਹੋਇਆ ਸੀ, ਜਿਸ ਕਾਰਨ ਉਸ ਨੇ ਤੇਜ਼ ਰਫ਼ਤਾਰ ਨਾਲ ਟਰੈਕਟਰ-ਟਰਾਲੀ ਉਸ ਦੀ ਬਲੈਰੋ 'ਚ ਮਾਰੀ। ਲੋਕਾਂ ਨੇ ਵੀ ਟਰੈਕਟਰ ਚਾਲਕ ਨੂੰ ਕਸੂਰਵਾਰ ਦੱਸਿਆ ਹੈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਚ. ਓਤ ਦਾ ਕਹਿਣਾ ਹੈ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਕਿਡਨੀ ਹਸਪਤਾਲ ਦੇ ਡਾ. ਰਾਹੁਲ ਸੂਦ 'ਤੇ ਹੋਈ ਫਾਇਰਿੰਗ ਦਾ ਮਾਮਲਾ ਟ੍ਰੇਸ, ਇਕ ਮੁਲਜ਼ਮ ਗ੍ਰਿਫ਼ਤਾਰ
NEXT STORY