ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਖਾਈ ਫੇਮ 'ਚ ਅੱਜ ਸਵੇਰੇ ਉਸ ਵੇਲੇ ਭਿਆਨਕ ਹਾਦਸਾ ਵਾਪਰ ਗਿਆ, ਜਦੋਂ ਅਧਿਆਪਕਾਂ ਨਾਲ ਭਰੀ ਤੂਫ਼ਾਨ ਗੱਡੀ ਦੀ ਟੈਂਪੂ-ਟਰੈਵਲਰ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 3 ਅਧਿਆਪਕਾਂ ਅਤੇ ਇਕ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਬਾਕੀ ਅਧਿਆਪਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਤੋਂ ਸਮਰ ਸ਼ਡਿਊਲ ਜਾਰੀ, 3 ਨਵੀਆਂ ਉਡਾਣਾਂ ਨੂੰ ਕੀਤਾ ਗਿਆ ਸ਼ਾਮਲ
ਜਾਣਕਾਰੀ ਮੁਤਾਬਕ ਅਧਿਆਪਕਾਂ ਨਾਲ ਭਰੀ ਹੋਈ ਤੂਫ਼ਾਨ ਗੱਡੀ ਜਲਾਲਾਬਾਦ ਤੋਂ ਤਰਨਤਾਰਨ ਵੱਲ ਜਾ ਰਹੀ ਸੀ, ਜਿਸ 'ਚ 7-8 ਅਧਿਆਪਕ ਬੈਠੇ ਸਨ। ਅਚਾਨਕ ਤੂਫ਼ਾਨ ਗੱਡੀ ਦੀ ਸਾਹਮਣੇ ਤੋਂ ਆ ਰਹੇ ਟੈਂਪੂ-ਟਰੈਵਲਰ ਨਾਲ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੌਕੇ 'ਤੇ ਹੀ 3 ਅਧਿਆਪਕਾਂ ਅਤੇ ਇਕ ਡਰਾਈਵਰ ਦੀ ਮੌਤ ਹੋ ਗਈ, ਜਦੋਂ ਕਿ ਕਈ ਅਧਿਆਪਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਦੀ ਹਾਲਤ ਚਿੰਤਾਨਜਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ HIV ਦੇ 10 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਇਹ ਜ਼ਿਲ੍ਹਾ ਸਭ ਤੋਂ ਪਹਿਲੇ ਨੰਬਰ 'ਤੇ
ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਲੋਕਾਂ ਵੱਲੋਂ ਬੜੀ ਮੁਸ਼ਕਲ ਨਾਲ ਜ਼ਖਮੀਆਂ ਨੂੰ ਗੱਡੀ 'ਚੋਂ ਕੱਢਿਆ ਗਿਆ। ਫਿਲਹਾਲ ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ HIV ਦੇ 10 ਹਜ਼ਾਰ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ, ਇਹ ਜ਼ਿਲ੍ਹਾ ਸਭ ਤੋਂ ਪਹਿਲੇ ਨੰਬਰ 'ਤੇ
NEXT STORY