ਫਿਰੋਜ਼ਪੁਰ (ਸੰਨੀ ਚੋਪੜਾ): ਫਿਰੋਜ਼ਪੁਰ ਦੇ ਪਿੰਡ ਸੱਤੀਏ ਵਾਲਾ ਦੀਪ ਇਨਕਲੇਵ ਦੇ ਕੋਲ ਫਿਰੋਜ਼ਪੁਰ-ਮਾਲਵਾਲ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਹੀ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ।
ਸੀ. ਸੀ. ਟੀ. ਵੀ. ਫੁਟੇਜ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਇਕ ਮੋਟਰਸਾਈਕਲ ਸਵਾਰ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਕਿ ਇਸ ਦੌਰਾਨ ਦੂਜੇ ਪਾਸਿਓਂ ਇਕ ਹੋਰ ਮੋਟਰਸਾਈਕਲ ਸਵਾਰਰ ਤੇਜ਼ੀ ਨਾਲ ਆਉਂਦਾ ਹੈ ਤੇ ਦੋਹਾਂ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਂਦੀ ਹੈ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਇਸ ਪੁਆਇੰਟ 'ਤੇ ਪਹਿਲਾਂ ਵੀ ਅਜਿਹੇ ਹਾਦਸੇ ਵਾਪਰ ਚੁੱਕੇ ਹਨ।
ਆਂਗਣਵਾੜੀ ਕੇਂਦਰਾਂ ਦਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦਾ ਵਿਰੋਧ
NEXT STORY