ਗੁਰਦਾਸਪੁਰ (ਗੁਰਪ੍ਰੀਤ) : ਪੁਲਸ ਜ਼ਿਲ੍ਹਾ ਬਟਾਲਾ ਦੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੀ ਪੁਲਸ ਚੌਕੀ ਮਾਲੇਵਾਲ ਦੇ ਪਿੰਡ ਅਲਾਵਲਵਾਲ ਦੇ ਸਾਬਕਾ ਫੌਜੀ ਜੋ ਆਪਣੀਆਂ ਸੇਵਾਵਾਂ ਇੱਕ ਨਿੱਜੀ ਸਕੂਲ ਵਿੱਚ ਸਕਿਉਰਟੀ ਗਾਰਡ ਵਜੋਂ ਨਿਭਾ ਰਿਹਾ ਸੀ ਤੇ ਜਿਸ ਦੀ ਬੀਤੀ ਰਾਤ ਘਰ ਨੂੰ ਆਉਂਦੇ ਸਮੇਂ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਸਾਬਕਾ ਫੌਜੀ ਜਸਵੰਤ ਸਿੰਘ (66)ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਜਸਵੰਤ ਸਿੰਘ ਡਿਵਾਈਨ ਪਬਲਿਕ ਸਕੂਲ ਮਾਲੇਵਾਲ ਵਿਖੇ ਸਿਕਿਉਰਟੀ ਗਾਰਡ ਵਜੋਂ ਸੇਵਾਵਾਂ ਨਿਭਾ ਰਿਹਾ ਸੀ ਤੇ ਬੀਤੀ ਰਾਤ ਕਰੀਬ 6 ਵਜੇ ਜਦ ਉਹ ਸਕੂਲ ਤੋਂ ਛੁਟੀ ਹੋਣ ਤੋਂ ਬਾਅਦ ਆਪਣੇ ਪਿੰਡ ਨੂੰ ਸਾਈਕਲ ਤੇ ਜਾ ਰਿਹਾ ਸੀਂ ਤਾਂ ਪਿੰਡ ਤੋਂ ਕੁਝ ਮੀਟਰ ਦੂਰੀ ਤੇ ਪਿੰਡ ਭੋਲੇਕੇ ਸਾਈਡ ਤੋਂ ਆ ਰਹੀ ਇੱਕ ਵਰਨਾ ਗੱਡੀ ਸਵਾਰ ਵੱਲੋਂ ਉਨ੍ਹਾਂ ਦੇ ਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਕੇ ਆਪ ਆਪਣੀ ਗੱਡੀ ਸਮੇਤ ਉਥੋਂ ਫਰਾਰ ਹੋ ਗਿਆ। ਪਰਿਵਾਰਿਕ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਹੋਇਆ ਅੰਮ੍ਰਿਤਸਰ ਅਮਨਦੀਪ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਚੌਕੀ ਮਾਲੇਵਾਲ ਵਿਖੇ ਉਕਤ ਗੱਡੀ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ। ਇਸ ਸਬੰਧੀ ਜਦੋਂ ਪੱਤਰਕਾਰਾਂ ਵੱਲੋਂ ਪੁਲਸ ਚੌਕੀ ਮਾਲੇਵਾਲ ਦੇ ਜਾਂਚ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਪਿੰਡ ਲਾਲੇ ਨੰਗਲ ਦੇ ਇੱਕ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਮ੍ਰਿਤਕ ਵਿਅਕਤੀ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤੇ ਜਲਦੀ ਹੀ ਉਕਤ ਕਾਰ ਚਾਲਕ ਨੂੰ ਗ੍ਰਿਫਤਾਰ ਕਰਕੇ ਵ੍ਹੀਕਲ ਵੀ ਜ਼ਬਤ ਕੀਤਾ ਜਾਵੇਗਾ।
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
NEXT STORY