ਸ਼ੇਰਪੁਰ (ਸਿੰਗਲਾ)- ਸ਼ੇਰਪੁਰ ਤੋਂ ਅਲਾਲ ਤੇ ਅੱਜ ਸ਼ਾਮ ਨੂੰ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ। ਘਟਨਾ ਸਥਾਨ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਕਾਰਜੋਤ ਸਿੰਘ ਪੁੱਤਰ ਰਾਮ ਸਿੰਘ ਵਾਸੀ ਕਾਲਾਬੂਲਾ ਅਤੇ ਰਾਜਦੀਪ ਸਿੰਘ ਉਰਫ ਰਾਜੂ ਪੁੱਤਰ ਗੁਰਚਰਨ ਸਿੰਘ ਵਾਸੀ ਕਾਲਾਬੂਲਾ ਆਪਣੇ ਮੋਟਰ ਸਾਈਕਲ 'ਤੇ ਪਿੰਡ ਕਾਲਾਬੂਲਾ ਤੋਂ ਸ਼ੇਰਪੁਰ ਨੂੰ ਆ ਰਹੇ ਸਨ। ਸ਼ੇਰਪੁਰ ਤੋਂ ਕਾਲਾਬੂਲਾ-ਬਾਜਵਾ ਵੱਲ ਨੂੰ ਜਾ ਰਹੀ ਕਾਰ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਸਿਸੋਦੀਆ ਦੀ ਗ੍ਰਿਫ਼ਤਾਰੀ ਵਿਰੁੱਧ ਸੰਘਰਸ਼ ਵਿੱਢੇਗੀ 'ਆਪ', ਅੱਜ ਸਾਰੇ ਦੇਸ਼ 'ਚ ਸੜਕਾਂ 'ਤੇ ਉਤਰਨਗੇ ਵਰਕਰ
ਇਸ ਹਾਦਸੇ ਵਿਚ ਰਾਜਦੀਪ ਸਿੰਘ ਉਰਫ਼ ਰਾਜੂ ਦੀ ਮੌਤ ਹੋ ਗਈ ਅਤੇ ਬਲਕਾਰਜੋਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸ ਨੂੰ ਮੁੱਢਲੀ ਸਹਾਇਤਾ ਲਈ ਸਰਕਾਰੀ ਹਸਪਤਾਲ ਸ਼ੇਰਪੁਰ ਵਿਖੇ ਲਿਆਂਦਾ ਗਿਆ ਪ੍ਰੰਤੂ ਉਸ ਦੀ ਹਾਲਤ ਠੀਕ ਨਾ ਹੋਣ ਕਰਕੇ ਉਸ ਨੂੰ ਸੰਗਰੂਰ ਲਈ ਰੈਫਰ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੁਲਵਾਮਾ 'ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਨੂੰ ਗੋਲ਼ੀਆਂ ਨਾਲ ਭੁੰਨਿਆ, ਘਰ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਕੀਤਾ ਕਤਲ
ਘਟਨਾ ਸਥਾਨ 'ਤੇ ਪੁੱਜੇ ਇੰਸਪੈਕਟਰ ਅਮਰੀਕ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਧੂਰੀ ਵਿਖੇ ਰਖਵਾ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਮ੍ਰਿਤਕ ਰਾਜਦੀਪ ਸਿੰਘ ਉਰਫ ਰਾਜੂ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਮਾਪਿਆਂ ਦਾ ਇੱਕਲਾ ਪੁੱਤਰ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗੈਂਗਸਟਰਾਂ ਨੂੰ ਲੈ ਕੇ ਬੋਲੇ CM ਮਾਨ, ਕਾਂਗਰਸ ਤੇ ਅਕਾਲੀ ਦਲ ਨੇ ਦਿੱਤੀ ਸੀ ਸਿਆਸੀ ਸੁਰੱਖਿਆ
NEXT STORY