ਕਪੂਰਥਲਾ (ਮਹਾਜਨ)- ਪਿੰਡ ਸੀਚੇਵਾਲ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਟੱਕਰ ਵਿਚ ਇਕ ਪਰਿਵਾਰ ਦੇ ਚਾਰ ਮੈਂਬਰਾਂ ਵਿਚੋਂ 2 ਦੀ ਮੌਤ ਹੋ ਗਈ ਤੇ ਦੋ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਤਾਇਨਾਤ ਡਿਊਟੀ ਡਾਕਟਰ ਨੇ ਦੱਸਿਆ ਕਿ ਜਗਨਦੀਪ ਕੌਰ ਪਤਨੀ ਸੰਦੀਪ ਸਿੰਘ ਜੋ ਕਿ ਆਪਣੇ ਪਤੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ, ਜਦੋਂ ਉਹ ਪਿੰਡ ਸੀਚੇਵਾਲ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਚਾਰੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - MP ਗੁਰਜੀਤ ਔਜਲਾ ਨੇ ਲੋਕ ਸਭਾ 'ਚ ਕੀਤੀ ਵਾਹਘਾ ਬਾਰਡਰ ਰਾਹੀਂ ਵਪਾਰ ਬਹਾਲ ਕਰਨ ਦੀ ਮੰਗ (ਵੀਡੀਓ)
ਜ਼ਖਮੀਆਂ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ, ਜਿੱਥੇ ਸੰਦੀਪ ਸਿੰਘ ਤੇ ਉਸ ਦੀ 7 ਸਾਲਾ ਲੜਕੀ ਕੋਹਿਨੂਰ ਦੀ ਮੌਤ ਹੋ ਗਈ। ਕੋਹਿਨੂਰ ਯੂ.ਕੇ.ਜੀ. ਜਮਾਤ ਵਿਚ ਪੜ੍ਹਦੀ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਪਤਨੀ ਜਗਨਦੀਪ ਕੌਰ ਤੇ ਉਸ ਦੀ ਲੜਕੀ ਅਰਲੀਨ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਬੰਧਤ ਥਾਣੇ ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੀ ਵਾਰਦਾਤ! ਕੁਝ ਪੈਸਿਆਂ ਖ਼ਾਤਿਰ ਵਿਅਕਤੀ ਦਾ ਬੇਰਹਿਮੀ ਨਾਲ ਕਤਲ
ਜਾਣਕਾਰੀ ਮੁਤਾਬਕ ਸੰਦੀਪ ਪਿਛਲੇ 2-3 ਦਿਨ ਤੋਂ ਆਪਣੀ ਪਤਨੀ ਅਤੇ ਦੋਹਾਂ ਧੀਆਂ ਦੇ ਨਾਲ ਆਪਣੀ ਭੈਣ ਕੋਲ ਨਕੋਦਰ ਰਹਿ ਰਿਹਾ ਸੀ। ਅੱਜ ਸਵੇਰੇ ਉਹ ਭੈਣ ਦੇ ਘਰੋਂ ਜੀਜੇ ਦਾ ਮੋਟਰਸਾਈਕਲ ਲੈ ਕੇ ਨਾਨਕੇ ਘਰ ਸੁਲਤਾਨਪੁਰ ਲੋਧੀ ਜਾ ਰਿਹਾ ਸੀ। ਇਸ ਦੌਰਾਨ ਸੁਲਤਾਨਪੁਰ ਅੰਮ੍ਰਿਤਸਰ ਹਾਈਵੇਅ 'ਤੇ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸੰਦੀਪ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਕ ਹਸਪਤਾਲ ਤੋਂ ਦੂਜੇ ਹਸਪਤਾਲ ਜਾਂਦਿਆਂ ਕੋਹਿਨੂਰ ਦੀ ਵੀ ਮੌਤ ਹੋ ਗਈ। ਮਾਂ-ਧੀ ਨੂੰ ਲੁਧਿਆਣਾ ਦੇ ਹਸਪਤਾਲ ਰੈਫ਼ਰ ਕੀਤਾ ਗਿਆ ਹੈ, ਦੋਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
MP ਗੁਰਜੀਤ ਔਜਲਾ ਨੇ ਲੋਕ ਸਭਾ 'ਚ ਕੀਤੀ ਵਾਹਘਾ ਬਾਰਡਰ ਰਾਹੀਂ ਵਪਾਰ ਬਹਾਲ ਕਰਨ ਦੀ ਮੰਗ (ਵੀਡੀਓ)
NEXT STORY