ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਗੋਬਿੰਦ ਨਗਰ ਇਲਾਕੇ 'ਚ ਇਕ ਜ਼ਬਰਦਸਤ ਹਾਦਸਾ ਵਾਪਰਿਆ, ਜਿਸ ਦੌਰਾਨ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ ਸਾਹਮਣੇ ਆਈ ਹੈ। ਫੁਟੇਜ 'ਚ ਤੇਜ਼ ਰਫ਼ਤਾਰ ਇਕ ਕਾਰ ਮਕਾਨ ਨਾਲ ਜਾ ਟਕਰਾਉਂਦੀ ਹੈ। ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਕਾਰ ਚਾਲਕ ਤੋਂ ਕਾਰ ਕਾਬੂ ਨਹੀਂ ਹੋ ਸਕੀ ਅਤੇ ਗਲੀ 'ਚ ਬਣੇ ਇਕ ਘਰ ਨਾਲ ਟਕਰਾਉਂਦੀ ਹੋਈ ਉੱਡਦੀ ਹੋਈ ਦਿਖਾਈ ਦਿੱਤੀ।
ਇਹ ਵੀ ਪੜ੍ਹੋ : ਢਾਬੇ 'ਤੇ ਮਜ਼ੇ ਨਾਲ 'ਤੰਦੂਰੀ ਨਾਨ' ਖਾਣ ਦੇ ਸ਼ੌਕੀਨਾਂ ਦੇ ਹੋਸ਼ ਉਡਾ ਦੇਵੇਗੀ ਇਹ ਖ਼ਬਰ (ਤਸਵੀਰਾਂ)
ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਘਰ ਦੇ ਮਾਲਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਤ ਨੂੰ ਸਾਰਾ ਪਰਿਵਾਰ ਸੁੱਤਾ ਪਿਆ ਸੀ ਤਾਂ ਸਾਢੇ 12 ਵਜੇ ਦੇ ਕਰੀਬ ਬਹੁਤ ਜ਼ੋਰ ਦੀ ਆਵਾਜ਼ ਸੁਣਾਈ ਦਿੱਤੀ।
ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ
ਜਦੋਂ ਉਨ੍ਹਾਂ ਨੇ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਇਕ ਕਾਰ ਬਹੁਤ ਤੇਜ਼ ਰਫ਼ਤਾਰ ਨਾਲ ਉਨ੍ਹਾਂ ਦੇ ਘਰ ਨਾਲ ਟਕਰਾਈ ਦਿਖਾਈ ਦਿੱਤੀ। ਇਸ ਕਾਰਨ ਘਰ ਦੀ ਕੰਧ 'ਚ ਵੱਡਾ ਸਾਰਾ ਪਾੜ ਪੈ ਗਿਆ ਅਤੇ ਬਾਹਰ ਖੜ੍ਹੀ ਉਨ੍ਹਾਂ ਦੀ ਗੱਡੀ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਕਾਰ ਚਾਲਕ ਦੇ ਵੀ ਕਾਫੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ : ਪੰਜਾਬ ਲਈ ਵਿਆਪਕ ਪੈਕੇਜ ਦਾ ਐਲਾਨ ਕਰਕੇ PM ਮੋਦੀ ਆਪਣਾ ਦੌਰਾ ਸਾਰਥਕ ਬਣਾਉਣ : ਪ੍ਰਕਾਸ਼ ਸਿੰਘ ਬਾਦਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
PM ਮੋਦੀ ਫਿਰੋਜ਼ਪੁਰ ਵਿਖੇ 42,750 ਕਰੋੜ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰੱਖਣਗੇ ਨੀਂਹ ਪੱਥਰ
NEXT STORY