ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਅਧੀਨ ਪੈਂਦੇ ਇਲਾਕੇ 'ਚ ਦਿੱਲੀ ਤੋਂ ਜਲੰਧਰ ਵੱਲ ਜਾ ਰਹੀ ਇਕ ਐਕਸ. ਯੂ. ਵੀ. ਗੱਡੀ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਤੋੜਦੇ ਹੋਏ 40 ਫੁੱਟ ਹੇਠਾਂ ਜਾ ਡਿੱਗੀ। ਇਸ ਦੌਰਾਨ ਕਾਰ ਸਵਾਰ ਇਕ ਕੁੜੀ ਅਤੇ ਮੁੰਡਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਥਾਣਾ ਲਾਡੋਵਾਲ ਦੀ ਪੁਲਸ ਅਤੇ ਪੀ. ਸੀ. ਆਰ. ਮੁਲਾਜ਼ਮ ਪਹੁੰਚੇ।
ਇਹ ਵੀ ਪੜ੍ਹੋ : ਫੋਨ ਸੁਣਦੇ ਹੀ ਬੈਠ ਗਿਆ ਚਾਚੇ ਦਾ ਦਿਲ, ਗਰਭਵਤੀ ਭਤੀਜੀ ਦੇ ਸਹੁਰੇ ਘਰ ਪੁੱਜਦੇ ਹੀ ਧਾਹਾਂ ਮਾਰ ਰੋ ਪਿਆ
ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਕਸ. ਯੂ. ਵੀ. ਗੱਡੀ ਚਾਲਕ ਨੇ ਦੱਸਿਆ ਕਿ ਉਸ ਦਾ ਵਿਆਹ ਹੋਣ ਵਾਲਾ ਹੈ ਅਤੇ ਉਹ ਆਪਣੀ ਮੰਗੇਸਰ ਨੂੰ ਦਿੱਲੀ ਏਅਰਪੋਰਟ ਤੋਂ ਲੈ ਕੇ ਆ ਰਿਹਾ ਸੀ। ਇਸ ਦੌਰਾਨ ਅਚਾਨਕ ਇਕ ਵਿਅਕਤੀ ਸਾਹਮਣੇ ਆ ਗਿਆ, ਜਿਸ ਨੂੰ ਬਚਾਉਂਦੇ ਹੋਏ ਗੱਡੀ ਬੇਕਾਬੂ ਹੋ ਗਈ ਅਤੇ ਪੁਲ ਦੀ ਰੇਲਿੰਗ ਨੂੰ ਤੋੜਦੇ ਹੋਏ 40 ਫੁੱਟ ਹੇਠਾਂ ਜਾ ਡਿੱਗੀ।
ਇਹ ਵੀ ਪੜ੍ਹੋ : ਪੰਜਾਬ 'ਚ Heat Wave ਚੱਲਣ ਬਾਰੇ ਆਈ ਇਹ ਖ਼ਬਰ, ਮੌਸਮ ਵਿਭਾਗ ਨੇ ਕੀਤਾ ਅਲਰਟ
ਇਸ ਦੌਰਾਨ ਕਾਰ 'ਚ ਬੈਠੇ ਮੁੰਡਾ-ਕੁੜੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਮੁੰਡੇ-ਕੁੜੀ ਨਾਲ ਵਾਪਰੇ ਇਸ ਹਾਦਸੇ ਕਾਰਨ ਦੋਹਾਂ ਪਰਿਵਾਰਾਂ ਦੇ ਮੈਂਬਰ ਪੂਰੀ ਤਰ੍ਹਾਂ ਘਬਰਾ ਗਏ ਹਨ। ਫਿਲਹਾਲ ਪੁਲਸ ਵੱਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ ’ਚ ਵੱਡੀ ਘਟਨਾ, ਭਰਾ ਦੀ ਸ਼ੱਕੀ ਹਾਲਾਤ ’ਚ ਹੋਈ ਮੌਤ ਤੋਂ ਬਾਅਦ ਭੈਣ ਨੇ ਕੀਤੀ ਖ਼ੁਦਕੁਸ਼ੀ
NEXT STORY