ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਪੁਲਸ ਨੇ ਬੀਤੀ ਰਾਤ ਇਕ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਦਾ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਇੰਦਰਜੀਤ ਸਿੰਘ ਨਿਵਾਸੀ ਕਰੋਲ ਬਾਗ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 14 ਜੂਨ ਨੂੰ ਰਾਤ ਕਰੀਬ ਸਾਢੇ 7 ਵਜੇ ਉਸ ਦੇ ਪਿਤਾ ਗੁਰਭੇਜ ਸਿੰਘ ਫੈਕਟਰੀ ਤੋਂ ਛੁੱਟੀ ਕਰ ਕੇ ਵਾਪਸ ਆਪਣੇ ਘਰ ਜਾ ਰਹੇ ਸਨ।
ਜਦੋਂ ਉਹ ਜਲੰਧਰ ਬਾਈਪਾਸ ਨੇੜੇ ਸੜਕ ਪਾਰ ਕਰਨ ਲੱਗੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੇ ਪਿਤਾ ਗੰਭੀਰ ਜ਼ਖਮੀ ਹੋ ਗਏ।
ਜਦੋਂ ਉਸ ਦੇ ਪਿਤਾ ਨੂੰ ਇਲਾਜ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਤਾਂ ਉੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।
CM ਮਾਨ ਦਾ ਸੁਖਬੀਰ ਨੂੰ ਫਿਰ ਠੋਕਵਾਂ ਜਵਾਬ, 'ਮੈਂ ਘਰਾਂ 'ਚ ਚਿੱਟੇ ਕਾਰਨ ਸੱਥਰ ਨਹੀਂ ਵਿੱਛਣ ਦਿੱਤੇ' (ਵੀਡੀਓ)
NEXT STORY