ਲੁਧਿਆਣਾ (ਅਨਿਲ, ਸ਼ਿਵਮ)- ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਕਾਦੀਆਂ ਮੋੜ ਕੋਲ 2 ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਇਕ ਅਣਪਛਾਤੇ ਟਰੱਕ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਇਲਾਜ ਦੌਰਾਨ ਹਸਪਤਾਲ ’ਚ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਸਹੁੰ ਚੁੱਕ ਸਮਾਗਮ ਮੌਕੇ CM ਮਾਨ ਨੇ ਸਰਪੰਚਾਂ ਲਈ ਕਰ 'ਤਾ ਵੱਡਾ ਐਲਾਨ (ਵੀਡੀਓ)
ਜਾਂਚ ਅਧਿਕਾਰੀ ਥਾਣੇਦਾਰ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਸੁਨੀਲ ਕੁਮਾਰ ਪੁੱਤਰ ਹੰਸ ਰਾਜ ਵਾਸੀ ਪਿੰਡ ਬੱਗਾ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 5 ਨਵੰਬਰ ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਚਚੇਰੇ ਭਰਾ ਸੁਖਬੀਰ ਸਿੰਘ ਨਾਲ ਆਪਣੇ ਘਰ ਬੱਗਾ ਖੁਰਦ ਵੱਲ ਆ ਰਿਹਾ ਸੀ। ਇਸ ਦੌਰਾਨ ਪਿੰਡ ਕਾਦੀਆਂ ਦੇ ਮੋੜ ਦੇ ਸਾਹਮਣਿਓਂ ਇਕ ਟਰੱਕ ਚਾਲਕ ਜਾ ਰਿਹਾ ਸੀ, ਜਿਸ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - 12 ਨਵੰਬਰ ਨੂੰ ਪੰਜਾਬ ਵਿਚ ਛੁੱਟੀ!
ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਦੋਵੇਂ ਨੌਜਵਾਨ ਗੰਭੀਰ ਰੂਪ ’ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਇਕ ਨੌਜਵਾਨ ਸੁਖਬੀਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਸੀ. ਐੱਮ. ਸੀ. ਹਸਪਾਤਲ ਵਿਚ ਰੈਫਰ ਕਰ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਸੁਖਬੀਰ ਸਿੰਘ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪੁਲਸ ਨੇ ਸੁਨੀਲ ਕੁਮਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਗੈਰ-ਇਰਾਦਤਨ ਕਤਲ ਦਾ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਾਬਾਲਗਾ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
NEXT STORY