ਲੁਧਿਆਣਾ (ਅਨਿਲ)- ਪੀ. ਏ. ਯੂ. ਥਾਣੇ ਅਧੀਨ ਹੰਬੜਾਂ ਰੋਡ ’ਤੇ ਡੇਅਰੀ ਕੰਪਲੈਕਸ ਚੌਕ ’ਤੇ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫਤਾਰ ਕੈਂਟਰ ਚਾਲਕ ਨੇ ਇਕ 11 ਸਾਲ ਦੇ ਬੱਚੇ ਨੂੰ ਕੁਚਲ ਦਿੱਤਾ, ਜਿਸ ਤੋਂ ਬਾਅਦ ਗੰਭੀਰ ਜ਼ਖਮੀ ਲੜਕੇ ਨੂੰ ਇਲਾਜ ਲਈ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਬੱਚੇ ਦੀ ਮੌਤ ਹੋ ਗਈ। ਇਸ ਤੋਂ ਬਾਅਦ ਮ੍ਰਿਤਕ ਲੜਕੇ ਦੇ ਰਿਸ਼ਤੇਦਾਰ ਗੁੱਸੇ ’ਚ ਆ ਗਏ ਅਤੇ ਕੈਂਟਰ ਚਾਲਕ ਦੀ ਗ੍ਰਿਫਤਾਰੀ ਲਈ ਹੰਬੜਾਂ ਜੀ. ਟੀ. ਰੋਡ ’ਤੇ ਧਰਨਾ ਲਗਾ ਦਿੱਤਾ। ਜੀ. ਟੀ. ਰੋਡ ਜਾਮ ਹੋਣ ਦੀ ਸੂਚਨਾ ਮਿਲਦੇ ਹੀ ਪੀ. ਏ. ਯੂ. ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਐੱਸ. ਐੱਚ. ਓ. ਕਵਲਜੀਤ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਡੇਅਰੀ ਕੰਪਲੈਕਸ ’ਚ ਰਹਿਣ ਵਾਲਾ 11 ਸਾਲਾ ਵਿਵੇਕ ਸੜਕ ਪਾਰ ਕਰ ਰਿਹਾ ਸੀ। ਇਸ ਦੌਰਾਨ ਇਕ ਤੇਜ਼ ਰਫਤਾਰ ਕੈਂਟਰ ਚਾਲਕ ਨੇ 11 ਸਾਲਾ ਲੜਕੇ ਵਿਵੇਕ ਨੂੰ ਕੁਚਲ ਦਿੱਤਾ, ਜਿਸ ਕਾਰਨ ਬੱਚਾ ਗੰਭੀਰ ਜ਼ਖਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਇਲਾਜ ਲਈ ਡੀ. ਐੱਮ. ਸੀ. ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿਥੇ ਬੱਚੇ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਵੇਕ ਦੇ ਪਰਿਵਾਰਕ ਮੈਂਬਰਾਂ ਨੇ ਵਿਵੇਕ ਨੂੰ ਕੁਚਲਣ ਵਾਲੇ ਕੈਂਟਰ ਦੇ ਡਰਾਈਵਰ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਪਿੰਡ ਕੋਟਲੀ ਦੇ ਵਿਅਕਤੀ ਦੀ ਹੋਈ ਮੌਤ
ਇਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਵਿਵੇਕ ਨੂੰ ਕੁਚਲਣ ਵਾਲੇ ਕੈਂਟਰ ਦੇ ਡਰਾਈਵਰ ਹੈਬੋਵਾਲ ਦੇ ਰਹਿਣ ਵਾਲੇ ਵੀਰ ਪ੍ਰਕਾਸ਼ ਨੂੰ ਗ੍ਰਿਫਤਾਰ ਕਰ ਲਿਆ ਅਤੇ ਕੈਂਟਰ ਨੂੰ ਪੁਲਸ ਹਿਰਾਸਤ ’ਚ ਲੈ ਲਿਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਬੱਚੇ ਵਿਵੇਕ ਦੀ ਲਾਸ਼ ਨੂੰ ਆਪਣੀ ਹਿਰਾਸਤ ’ਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਮੋਰਚਰੀ ’ਚ ਰੱਖਵਾ ਦਿੱਤਾ ਹੈ।
ਇਥੇ ਸ਼ਨੀਵਾਰ ਨੂੰ ਮ੍ਰਿਤਕ ਵਿਵੇਕ ਦੇ ਪਿਤਾ, ਜੋ ਉੱਤਰ ਪ੍ਰਦੇਸ਼ ਗਏ ਹੋਏ ਸਨ, ਦੇ ਵਾਪਸ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਫਿਲਹਾਲ, ਮ੍ਰਿਤਕ ਵਿਵੇਕ ਦੀ ਮਾਂ ਰਾਜ ਦੇਵੀ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਪੁਲਸ ਨੇ ਕੈਂਟਰ ਚਾਲਕ ਵੀਰ ਪ੍ਰਕਾਸ਼ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਈਮਾਨਦਾਰੀ ਦੀ ਮਿਸਾਲ : ਰੇਹੜੀ ਵਾਲੇ ਦੀ ਈਮਾਨਦਾਰੀ ਦੇਖ ਤੁਸੀਂ ਵੀ ਕਰੋਗੇ ਸਿਫਤਾਂ
NEXT STORY