ਲੁਧਿਆਣਾ (ਸ਼ਿਵਮ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਅਣਪਛਾਤੇ ਵਾਹਨ ਚਾਲਕ ਖਿਲਾਫ ਤੇਜ਼ ਰਫਤਾਰ ਨਾਲ ਵਾਹਨ ਚਲਾਉਣ ’ਤੇ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਪੀੜਤ ਮਹਿਲਾ ਸ਼ਿਵਾਨੀ ਰਾਣੀ ਪਤਨੀ ਰਾਹੁਲ ਕੁਮਾਰ ਤਿਵਾੜੀ ਵਾਸੀ ਵਰਧਮਾਨ ਮੰਡੀ ’ਚ ਸ਼ਿਕਾਇਤ ਦਰਜ ਕਰਵਾਈ ਹੈ ਕਿ 4 ਜੁਲਾਈ ਨੂੰ ਉਸ ਦਾ ਪਿਤਾ ਬਾਬੂ ਰਾਮ ਵਰਮਾ (50) ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਾਲੀ ਸੜਕ ਤੋਂ ਸ਼ਿਵਪੁਰੀ ਪੁਲ ਵੱਲ ਜਾ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਕਤਲਕਾਂਡ! ਲੋਕਾਂ ਮੂਹਰੇ ਸ਼ਰੇਆਮ ਵੱਢ'ਤਾ ਮੁੰਡਾ, ਕਹਿੰਦੇ- 'ਜੇ ਕਿਸੇ ਨੇ ਲਾਸ਼ ਵੀ ਚੁੱਕੀ ਤਾਂ...'
ਇਸੇ ਦੌਰਾਨ ਪਿੱਛੋਂ ਇਕ ਤੇਜ਼ ਰਫਤਾਰ ਅਣਪਛਾਤੇ ਵਾਹਨ ਚਾਲਕ ਨੇ ਉਸ ਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸ ਦੌਰਾਨ ਵਾਹਨ ਚਾਲਕ ਫਰਾਰ ਹੋ ਗਿਆ। ਪਿਤਾ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਵਲੋਂ ਪੀੜਤ ਮਹਿਲਾ ਸ਼ਿਵਾਨੀ ਰਾਣੀ ਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਣਨ ਜਾ ਰਿਹੈ ਨਵਾਂ ਕਾਨੂੰਨ! ਅੱਜ ਹੀ ਹੋ ਸਕਦੈ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਪੁਲਸ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਜਲਦ ਹੀ ਉਕਤ ਵਾਹਨ ਦੀ ਭਾਲ ਕਰਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਵਿਅਕਤੀ ਬਾਬੂ ਰਾਮ ਵਰਮਾ ਦੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਵਿੰਦ ਕੇਜਰੀਵਾਲ ਦਾ ਵਿਰੋਧੀਆਂ 'ਤੇ ਤੰਜ, ਕਿਹਾ-ਕਾਂਗਰਸ ਤੇ ਭਾਜਪਾ ਵਿਚਾਲੇ ਜ਼ਬਰਦਸਤ ਸੈਟਿੰਗ
NEXT STORY