ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਮਜਾਰਾ ਖੁਰਦ ਦੇ ਨੇੜੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ ਤੇਜ਼ ਰਫ਼ਤਾਰ ਕੈਂਟਰ ਚਾਲਕ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਐਕਟਿਵਾ ਸਵਾਰ ਸੜਕ 'ਤੇ ਡਿੱਗ ਗਿਆ ਤੇ ਕੈਂਟਰ ਦਾ ਅਗਲਾ ਟਾਇਰ ਉਸ ਦੀ ਛਾਤੀ ਉੱਪਰੋਂ ਲੰਘ ਗਿਆ। ਇਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - Punjab: ਛੁੱਟੀ ਮਗਰੋਂ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਪਲਟੀ! ਮੌਕੇ 'ਤੇ ਹੀ ਹੋ ਗਈ ਇਕ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਅੱਜ ਸਵੇਰੇ ਐਕਟਿਵਾ ਸਵਾਰ ਮਹਿੰਦਰ ਸਿੰਘ ਪੁੱਤਰ ਨਿਹਾਲ ਸਿੰਘ ਵਾਸੀ ਪਿੰਡ ਗੜ੍ਹਾ ਫ਼ਿਲੌਰ ਪਿੰਡ ਫ਼ਤਹਿਗੜ੍ਹ ਗੁੱਜਰਾਂ ਨੇੜੇ ਫੈਕਟਰੀ ਤੋਂ ਸਿਕਿਓਰਿਟੀ ਗਾਰਡ ਦੀ ਡਿਊਟੀ ਤੋਂ ਛੁੱਟੀ ਕਰਕੇ ਘਰ ਵਾਪਸ ਜਾ ਰਿਹਾ ਸੀ। ਜਦੋਂ ਮਹਿੰਦਰ ਸਿੰਘ ਲਾਡੋਵਾਲ ਚੌਕ ਤੋਂ ਟੋਲ ਪਲਾਜ਼ਾ ਵੱਲ ਜਾ ਰਿਹਾ ਸੀ ਤਾਂ ਉਸੇ ਦੌਰਾਨ ਮਜਾਰਾ ਖ਼ੁਰਦ ਨੇੜੇ ਮਗਰੋਂ ਆ ਰਹੇ ਇਕ ਤੇਜ਼ ਰਫ਼ਤਾਰ ਕੈਂਟਰ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਕਾਰਰਨ ਮਹਿੰਦਰ ਸਿੰਘ ਸੜਕ ਵਿਚਾਲੇ ਡਿੱਗ ਗਿਆ ਤੇ ਕੈਂਟਰ ਦਾ ਟਾਇਰ ਉਸ ਦੀ ਛਾਤੀ ਉੱਪਰੋਂ ਲੰਘ ਗਿਆ। ਇਸ ਕਾਰਨ ਮੋਹਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਮਗਰੋਂ ਕੈਂਟਰ ਚਾਲਕ ਆਪਣੇ ਵਾਹਨ ਨੂੰ ਮੌਕੇ 'ਤੇ ਛੱਡ ਕੇ ਫ਼ਰਾਰ ਹੋ ਗਿਆ। ਇਸ ਮਗਰੋਂ ਪੁਲਸ ਨੇ ਮ੍ਰਿਤਕ ਵਿਅਕਤੀ ਮਹਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭਿਜਵਾਇਆ ਗਿਆ, ਜਾਂਚ ਅਧਿਕਾਰੀ ਨੇ ਦੱਸਿਆ ਕਿ ਮਹਿੰਦਰ ਸਿੰਘ ਫ਼ੌਜ ਵਿਚ ਕੰਮ ਕਰਦਾ ਸੀ, ਜਿਸ ਮਗਰੋਂ ਸੂਬੇਦਾਰ ਵਜੋਂ ਸੇਵਾ ਮੁਕਤ ਹੋਣ ਮਗਰੋਂ ਉਹ ਫੈਕਟਰੀ ਵਿਚ ਸਿਕਿਓਰਿਟੀ ਗਾਰਡ ਦਾ ਕੰਮ ਕਰ ਰਿਹਾ ਸੀ। ਅੱਜ ਉਹ ਆਪਣੇ ਕੰਮ ਤੋਂ ਛੁੱਟੀ ਕਰ ਕੇ ਘਰ ਵਾਪਸ ਜਾ ਰਿਹਾ ਸੀ ਤਾਂ ਇਹ ਹਾਦਸਾ ਵਾਪਰ ਗਿਆ।
ਇਹ ਖ਼ਬਰ ਵੀ ਪੜ੍ਹੋ - Punjab: ਫ਼ੋਨ 'ਚ ਸਕੀ ਭੈਣ ਦੀ ਅਸ਼ਲੀਲ ਫੋਟੋ ਵੇਖ ਭਰਾ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਮਹਿੰਦਰ ਸਿੰਘ ਦੇ ਪੁੱਤਰ ਬਚਿੱਤਰ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕੀਤੀ ਅਤੇ ਕੈਂਟਰ ਚਾਲਕ ਵਿਰੁੱਧ ਗੈਰ-ਇਰਾਦਤਨ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਮਹਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਦਿੱਤਾ ਹੈ ਅਤੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਦਾ ਹੈਲਥ ਇੰਸ਼ੋਰੈਂਸ, ਪੜ੍ਹੋ ਪੰਜਾਬ ਕੈਬਨਿਟ ਦੇ ਹੋਰ ਵੱਡੇ ਫ਼ੈਸਲੇ (ਵੀਡੀਓ)
NEXT STORY