ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੇ ਖ਼ਿਲਾਫ਼ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਤੇ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੰਜੇ ਕੁਮਾਰ ਪਾਲ ਵਾਸੀ ਕੈਲਾਸ਼ ਨਗਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਲਲਿਤ ਕੁਮਾਰ ਲੱਕੀ ਵਾਸੀ ਗ੍ਰੀਨ ਸਿਟੀ ਕੈਲਾਸ਼ ਨਗਰ ਦੇ ਖ਼ਿਲਾਫ਼ ਗੈਰ-ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਚਾਚੀ ਨਾਲ ਘਰੋਂ ਨਿਕਲਿਆ ਮਾਸੂਮ! ਮਗਰੋਂ ਆਏ ਫ਼ੋਨ ਨਾਲ ਹੱਕਾ-ਬੱਕਾ ਰਹਿ ਗਿਆ ਪਰਿਵਾਰ
ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਸੰਜੇ ਕੁਮਾਰ ਨੇ ਕਿਹਾ ਕਿ ਉਸ ਦਾ ਸਾਲਾ ਰਾਮ ਦੁਲਾਰੇ (30) ਸਾਈਕਲ 'ਤੇ ਸਵਾਰ ਹੋ ਕੇ ਘਰ ਵੱਲ ਜਾ ਰਿਹਾ ਸੀ ਤੇ ਇਸੇ ਦੌਰਾਨ ਮਗਰੋਂ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ 'ਤੇ ਆ ਰਹੇ ਲਲਿਤ ਕੁਮਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮੋਟਰਸਾਈਕਲ ਸਵਾਰ ਲਲਿਤ ਕੁਮਾਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨ ਸਰਕਾਰ ਵੱਲੋਂ ਸੂਬੇ 'ਚ ਆਂਗਨਵਾੜੀ ਵਰਕਰਾਂ ਦੀ ਭਰਤੀ ਦਾ ਐਲਾਨ, ਜਾਣੋ ਪੂਰੀ ਜਾਣਕਾਰੀ
NEXT STORY