ਲੁਧਿਆਣਾ (ਅਨਿਲ)- ਥਾਣਾ ਜੋਧੇਵਾਲ ਅਧੀਨ ਕੈਲਾਸ਼ ਨਗਰ ਰੋਡ ਨੇੜੇ, ਰੱਖੜੀ ਵਾਲੇ ਦਿਨ ਇਕ 18 ਸਾਲਾ ਨੌਜਵਾਨ ਜੋ ਆਪਣੀ ਭੈਣ ਨੂੰ ਰੱਖੜੀ ਬੰਨ੍ਹਵਾਉਣ ਲਈ ਐਕਟਿਵਾ ’ਤੇ ਜਾ ਰਿਹਾ ਸੀ, ਨੂੰ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਮੌਕੇ ਤੋਂ ਭੱਜ ਗਿਆ।
ਜਾਂਚ ਅਧਿਕਾਰੀ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ 9 ਅਗਸਤ ਨੂੰ ਰੱਖੜੀ ਹੋਣ ਕਾਰਨ ਐਕਟਿਵਾ ਸਵਾਰ ਨੌਜਵਾਨ ਰਿਤੇਸ਼ ਕੁਮਾਰ (18) ਜਲੰਧਰ ਬਾਈਪਾਸ ਤੋਂ ਬਸਤੀ ਜੋਧੇਵਾਲ ਵੱਲ ਆਪਣੀ ਭੈਣ ਨੂੰ ਰੱਖੜੀ ਬੰਨ੍ਹਵਾਉਣ ਲਈ ਐਕਟਿਵਾ ’ਤੇ ਜਾ ਰਿਹਾ ਸੀ ਅਤੇ ਇਸ ਦੌਰਾਨ ਪਿੱਛੋਂ ਆ ਰਹੇ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਰਿਤੇਸ਼ ਕੁਮਾਰ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਰੱਖੜੀ ਤੋਂ ਪਹਿਲਾਂ ਪੰਜਾਬ ਸਰਕਾਰ ਦਾ ਵੱਡਾ ਐਲਾਨ! ਇਨ੍ਹਾਂ ਨੂੰ ਮਿਲਣਗੇ 40-40 ਹਜ਼ਾਰ ਰੁਪਏ
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਸੇ ਸਮੇਂ ਪਾਟਿਲ ਦੀਨ ਪੁੱਤਰ ਮਾਧਵਰਾਓ ਨਿਵਾਸੀ ਨਿਊ ਮਾਧੋਪੁਰੀ ਸਾਈਕਲ ’ਤੇ ਆ ਰਿਹਾ ਸੀ, ਜਦੋਂ ਐਕਟਿਵਾ ’ਤੇ ਸਵਾਰ ਨੂੰ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਉਹ ਉਸ ਦੇ ਦੋਸਤ ਸ਼ਿਵ ਆਂਚਲ ਦਾ ਪੁੱਤਰ ਰਿਤੇਸ਼ ਕੁਮਾਰ ਹੈ। ਇਸ ਤੋਂ ਬਾਅਦ ਉਸ ਨੇ ਪੁਲਸ ਨੂੰ ਸੂਚਿਤ ਕੀਤਾ ਅਤੇ ਪੁਲਸ ਨੇ ਪਾਟਿਲ ਦੀਨ ਦੀ ਸ਼ਿਕਾਇਤ ’ਤੇ ਕਾਰਵਾਈ ਕੀਤੀ ਅਤੇ ਅਣਜਾਣ ਕਾਰ ਚਾਲਕ ਵਿਰੁੱਧ ਰੈਸ਼ ਡਰਾਈਵਿੰਗ ਅਤੇ ਅਣਜਾਣੇ ’ਚ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਲਿਆ ਹੈ ਅਤੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਮਾਮਲੇ ’ਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਹਿਰੀਲੀ ਸ਼ਰਾਬ ਕਾਰਨ 30 ਮੌਤਾਂ ਦਾ ਮਾਮਲਾ: ਢਾਈ ਮਹੀਨਿਆਂ ਬਾਅਦ ਆਈ ਰਿਪੋਰਟ 'ਚ ਵੱਡਾ ਖੁਲਾਸਾ
NEXT STORY