ਲੁਧਿਆਣਾ (ਗੌਤਮ): ਈਸ਼ਰ ਨਗਰ ਵਿਚ ਤੇਜ਼ ਰਫ਼ਤਾਰ ਨਾਲ ਜਾ ਰਹੇ ਕਾਰ ਚਾਲਕ ਨੇ ਸੜਕ ਕਿਨਾਰੇ ਬੈਠੀ ਔਰਤ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ, ਸਦਰ ਥਾਣਾ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਔਰਤ ਦੀ ਪਛਾਣ 60 ਸਾਲ ਦੀ ਸੱਤਿਆ ਦੇਵੀ ਵਜੋਂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ! 50 ਰੁਪਏ ਬਦਲੇ ਮਿਲ ਰਹੇ 25,00,000 ਰੁਪਏ, ਜਾਣੋ ਕਿਵੇਂ
ਪੁਲਸ ਨੂੰ ਦਿੱਤੇ ਬਿਆਨ ਵਿਚ ਅਮਨਦੀਪ ਕੌਰ ਨੇ ਕਿਹਾ ਕਿ ਉਹ ਪੰਜਾਬ ਪੁਲਸ ਦੀ ਫਿਜ਼ੀਕਲ ਕੋਚਿੰਗ ਲਈ ਈਸ਼ਰ ਨਗਰ ਦੇ ਪਿੱਛੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦੇ ਨੇੜੇ ਇਕ ਖਾਲੀ ਜਗ੍ਹਾ 'ਤੇ ਮੌਜੂਦ ਸੀ ਅਤੇ ਉਸ ਦੀ ਮਾਂ ਸੱਤਿਆ ਦੇਵੀ ਸਾਈਡ ਦੇ ਕੱਚੇ ਥਾਂ 'ਤੇ ਜ਼ਮੀਨ 'ਤੇ ਬੈਠੀ ਸੀ ਜਦੋਂ ਉਕਤ ਕਾਰ ਚਾਲਕ ਨੇ ਤੇਜ਼ ਰਫ਼ਤਾਰ ਨਾਲ ਆਪਣੀ ਕਾਰ ਚਲਾਉਂਦੇ ਹੋਏ ਉਸ ਨੂੰ ਦਰੜ ਦਿੱਤਾ। ਉਸ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਅਪਰਾਧਕ ਨੈੱਟਵਰਕ ਦਾ ਪਰਦਾਫ਼ਾਸ਼, 1.5 ਕਿਲੋ ਹੈਰੋਇਨ ਤੇ ਹਥਿਆਰਾਂ ਸਣੇ ਮੁਲਜ਼ਮ ਗ੍ਰਿਫ਼ਤਾਰ
NEXT STORY