ਲੁਧਿਆਣਾ (ਖ਼ੁਰਾਨਾ): ਸ਼ਹਿਰ ਦੀ ਸੰਘਣੀ ਅਬਾਦੀ ਵਾਲੇ ਇਲਾਕੇ ਛਾਉਣੀ ਮੁਹੱਲਾ ਵਿਚ ਤੇਜ਼ ਰਫ਼ਤਾਰ ਕਾਰ ਚਾਲਕ ਨੇ ਬਿਜਲੀ ਦੇ ਖੰਭੇ ਤੇ ਸੜਕ 'ਤੇ ਖੜ੍ਹੀ ਇਕ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ! ਲੱਗ ਗਈਆਂ ਮੌਜਾਂ
ਹਾਦਸੇ ਮਗਰੋਂ ਬਿਜਲੀ ਦਾ ਖੰਭਾ ਹੇਠਾਂ ਡਿੱਗ ਗਿਆ ਤੇ ਤਾਰਾਂ ਦੇ ਜਾਲ ਸੜਕ 'ਤੇ ਵਿਛ ਗਏ। ਇਸ ਦੇ ਨਾਲ ਹੀ ਐਕਟਿਵਾ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਕਾਰਨ ਛਾਉਣੀ ਮੁਹੱਲਾ ਨੇਰੇ ਪੈਂਦੇ ਕੁਝ ਇਲਾਕਿਆਂ ਵਿਚ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋ ਗਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ; 30 ਸਤੰਬਰ ਤਕ...
ਦੂਜੇ ਪਾਸੇ, ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਛਾਉਣੀ ਮੁਹਲਾ ਸਥਿਤ ਦਫ਼ਤਰ ਵਿਚ ਤਾਇਨਾਤ ਐੱਸ. ਡੀ. ਓ. ਸ਼ਿਵ ਕੁਮਾਰ ਵੱਲੋਂ ਵਿਭਾਗ ਨੂੰ ਹੋਏ ਆਰਥਿਕ ਨੁਕਸਾਨ ਦਾ ਅੰਦਾਜ਼ਾ ਲਗਾਉਣ ਸਮੇਤ ਨੁਕਸਾਨ ਦੀ ਭਰਪਾਈ ਲਈ ਮੁਲਜ਼ਮ ਦੀ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਛੇ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
NEXT STORY