ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ 'ਤੇ ਅੱਜ ਸਵੇਰੇ ਤਕਰੀਬਨ ਸਾਢੇ 9 ਵਜੇ ਦੇ ਕਰੀਬ ਅੱਧਾ ਦਰਜਨ ਗੱਡੀਆਂ ਦੀ ਟੱਕਰ ਹੋ ਗਈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣੇਦਾਰ ਵਿਕਰਮ ਸਿੰਘ ਨੇ ਦੱਸਿਆ ਕਿ ਜਲੰਧਰ ਵੱਲੋਂ ਇਕ ਕੈਂਟਰ ਚਾਲਕ ਲੁਧਿਆਣਾ ਵੱਲ ਜਾ ਰਿਹਾ ਸੀ ਤੇ ਇਸੇ ਦੌਰਾਨ ਉਸ ਨੇ ਆਪਣੇ ਵਾਹਨ ਨੂੰ ਮੋੜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ ਦੋ ਹੋਰ ਛੁੱਟੀਆਂ! ਨੋਟੀਫ਼ਿਕੇਸ਼ਨ ਜਾਰੀ
ਇਸ ਕਾਰਨ ਤੇਜ਼ ਰਫ਼ਤਾਰ ਨਾਲ ਮਗਰੋਂ ਆ ਰਹੀਆਂ ਅੱਧਾ ਦਰਜਨ ਗੱਡੀਆਂ ਉਸ ਦੇ ਨਾਲ ਜਾ ਟਕਰਾਈਆਂ, ਜਿਸ ਕਾਰਨ 4 ਲੋਕ ਮਾਮੂਲੀ ਜ਼ਖ਼ਮੀ ਹੋ ਗਏ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿਚ ਲੋਕਾਂ ਦਾ ਤਾਂ ਬਚਾਅ ਹੋ ਗਿਆ, ਪਰ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਫ਼ਿਲਹਾਲ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਲੰਧਰ 'ਚ ਵੱਡੀ ਘਟਨਾ! ਦੋ ਮਹੀਨੇ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਦੀ ਗੋਲ਼ੀ ਲੱਗਣ ਕਾਰਨ ਮੌਤ
NEXT STORY