ਲੁਧਿਆਣਾ (ਗੌਤਮ): ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ। ਲਾਡੋਵਾਲ ਥਾਣੇ ਦੀ ਪੁਲਸ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਮੌਕੇ ’ਤੇ ਪਹੁੰਚੀ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਮ੍ਰਿਤਕ ਦੀ ਪਛਾਣ ਜਸਵੰਤ ਸਿੰਘ ਵਜੋਂ ਕੀਤੀ ਹੈ। ਮ੍ਰਿਤਕ ਦੇ ਮਾਮੇ ਜੋ ਕਿ ਗੋਲਡਨ ਬਾਗ, ਜਗਰਾਓਂ ਦੇ ਰਹਿਣ ਵਾਲੇ ਹਨ, ਦੇ ਬਿਆਨ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦੇ SI ਨੇ ਨਹੀਂ ਕੀਤੀ DGP ਦੇ ਹੁਕਮਾਂ ਦੀ ਪਰਵਾਹ! ਪੈ ਗਈ ਕਾਰਵਾਈ
ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਲਾਭ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਭਤੀਜਾ ਆਪਣੇ ਮੋਟਰਸਾਈਕਲਾਂ ’ਤੇ ਘਰ ਜਾ ਰਹੇ ਸਨ, ਜਦੋਂ ਗਰੇਵਾਲ ਨਗਰ ਹੰਬੜਾ ਪਹੁੰਚਣ ’ਤੇ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਅਣਪਛਾਤੇ ਵਾਹਨ ਨੇ ਉਸ ਦੇ ਭਤੀਜੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ, ਜਦਕਿ ਡਰਾਈਵਰ ਮੌਕੇ ਤੋਂ ਭੱਜ ਗਿਆ।
ਲੁਧਿਆਣਾ 'ਚ ਟ੍ਰੈਫ਼ਿਕ ਪੁਲਸ ਦਾ ਐਕਸ਼ਨ: ਕੱਟ ਦਿੱਤੇ 600 ਚਾਲਾਨ
NEXT STORY