ਲੁਧਿਆਣਾ (ਰਾਜ): ਚੰਡੀਗੜ੍ਹ ਰੋਡ ਸਥਿਤ ਵੀਰ ਪੈਲੇਸ ਚੌਕ ’ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ ਵਜੋਂ ਹੋਈ ਹੈ।
ਵੇਖਣ ਵਾਲਿਆਂ ਦਾ ਕਹਿਣਾ ਹੈ ਕਿ ਟੱਕਰ ਮਾਰਨ ਤੋਂ ਬਾਅਦ ਮੁਲਜ਼ਮ ਚਾਲਕ ਨੇ ਟਰੱਕ ਨਹੀਂ ਰੋਕਿਆ ਅਤੇ ਦੀਪਕ ਨੂੰ ਕਾਫ਼ੀ ਦੂਰ ਤੱਕ ਘੜੀਸਦਾ ਹੋਇਆ ਲੈ ਗਿਆ। ਭਿਆਨਕ ਤੌਰ ’ਤੇ ਘੜੀਸਣ ਅਤੇ ਗੰਭੀਰ ਸੱਟਾਂ ਆਉਣ ਕਾਰਨ ਦੀਪਕ ਕੁਮਾਰ ਦੀ ਘਟਨਾ ਵਾਲੀ ਜਗ੍ਹਾ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਭਾਰੀ ਭੀੜ ਇਕੱਠਾ ਹੋ ਗਈ। ਸੂਚਨਾ ਤੋਂ ਬਾਅਦ ਥਾਣਾ ਫੋਕਲ ਪੁਆਇੰਟ ਦੀ ਪੁਲਸ ਪੁੱਜੀ। ਪੁਲਸ ਨੇ ਮੁਲਜ਼ਮ ਟਰੱਕ ਚਾਲਕ ਸੁਰਜੀਤ ਸਿੰਘ ਖਿਲਾਫ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮੁਲਜ਼ਮ ਦਾ ਟਰੱਕ ਵੀ ਕਬਜ਼ੇ ’ਚ ਲੈ ਲਿਆ ਹੈ।
ਲੁਧਿਆਣਾ : ਆਟੋ ਦਾ ਲਾਕ ਤੋੜਦੇ ਚੋਰ ਨੂੰ ਲੋਕਾਂ ਨੇ ਰੰਗੇ ਹੱਥੀਂ ਦਬੋਚਿਆ, ਨੰਗਾ ਕਰ ਕੇ ਖੰਭੇ ਨਾਲ ਬੰਨ੍ਹਿਆ
NEXT STORY