ਲੁਧਿਆਣਾ (ਰਾਜ): ਮਹਾਨਗਰ ਦੀਆਂ ਸੜਕਾਂ 'ਤੇ ਤੇਜ਼ ਰਫ਼ਤਾਰ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਸ਼ਨੀਵਾਰ ਸਵੇਰੇ ਕਰੀਬ 5:30 ਵਜੇ ਸਮਰਾਲਾ ਚੌਂਕ ਨੇੜੇ ਇਕ ਰੂਹ ਕੰਬਾਊ ਹਾਦਸਾ ਵਾਪਰਿਆ, ਜਿੱਥੇ ਇਕ ਬੇਕਾਬੂ ਥਾਰ ਗੱਡੀ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਦੇ ਪਰਖੱਚੇ ਉੱਡ ਗਏ ਅਤੇ ਥਾਰ ਗੱਡੀ ਵੀ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ਵਿਚ ਬਾਈਕ ਸਵਾਰ ਨੌਜਵਾਨ ਲਹੂ-ਲੁਹਾਨ ਹੋ ਕੇ ਸੜਕ 'ਤੇ ਡਿੱਗ ਗਿਆ ਅਤੇ ਉਸ ਦੀ ਇਕ ਲੱਤ ਟੁੱਟ ਗਈ ਹੈ।
ਜ਼ਖ਼ਮੀ ਨੌਜਵਾਨ ਦੀ ਪਛਾਣ ਸਮਰਾਲਾ ਚੌਂਕ ਨਿਵਾਸੀ ਯਾਦਵਿੰਦਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਯਾਦਵਿੰਦਰ ਸਵੇਰੇ ਤੜਕਸਾਰ ਆਪਣੀ ਬਾਈਕ 'ਤੇ ਸਵਾਰ ਹੋ ਕੇ ਸਬਜ਼ੀ ਮੰਡੀ 'ਚ ਖਰੀਦਦਾਰੀ ਕਰਨ ਜਾ ਰਿਹਾ ਸੀ। ਜਿਵੇਂ ਹੀ ਉਹ ਸਮਰਾਲਾ ਚੌਂਕ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਥਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਲੋਕਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਪਲਟੀ ਹੋਈ ਥਾਰ ਅੰਦਰ ਫਸੇ ਦੋ ਨੌਜਵਾਨਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਹੋਸ਼ ਆਉਣ ’ਤੇ ਯਾਦਵਿੰਦਰ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਉਹ ਤੁਰੰਤ ਬੇਹੋਸ਼ ਹੋ ਗਿਆ ਸੀ ਅਤੇ ਹੁਣ ਉਸ ਦੀ ਲੱਤ ਟੁੱਟਣ ਦੇ ਨਾਲ-ਨਾਲ ਚਿਹਰੇ ’ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਫਿਲਹਾਲ ਹਸਪਤਾਲ ਪ੍ਰਸ਼ਾਸਨ ਨੇ ਸਬੰਧਤ ਥਾਣਾ ਪੁਲਸ ਨੂੰ ਸੂਚਨਾ ਦਿੱਤੀ ਹੈ ਅਤੇ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਕੀ ਥਾਰ ਚਾਲਕ ਨਸ਼ੇ ਵਿਚ ਸੀ ਜਾਂ ਇਹ ਹਾਦਸਾ ਓਵਰ ਸਪੀਡਿੰਗ ਕਾਰਨ ਵਾਪਰਿਆ।
ਮਾਂ ਵਲੋਂ ਖਾਣੇ 'ਚ ਜ਼ਹਿਰ ਮਿਲਾਉਣ ਦਾ ਸ਼ੱਕ! ਪਿੰਡ ਫੂਲੇਵਾਲਾ ਦੇ 2 ਮਾਸੂਮਾਂ ਦੀ ਮੌਤ ਮਾਮਲੇ 'ਚ ਵੱਡਾ ਖ਼ੁਲਾਸਾ
NEXT STORY