ਲੁਧਿਆਣਾ (ਖੁਰਾਣਾ): ਬਸਤੀ ਜੋਧੇਵਾਲ ਚੌਕ ਦੇ ਨਜ਼ਦੀਕ ਪੈਂਦੀ ਕਾਕੋਵਾਲ ਰੋਡ 'ਤੇ ਐਤਵਾਰ ਦੀ ਦੇਰ ਰਾਤ ਨੂੰ ਹੋਏ ਇਕ ਭਿਆਨਕ ਐਕਸੀਡੈਂਟ ਦੌਰਾਨ ਕਾਰ ਦੇ ਏਅਰਬੈਗ ਖੁੱਲ੍ਹਣ ਕਾਰਨ ਚਾਰ ਲੋਕਾਂ ਦੀ ਜਾਨ ਬਚ ਗਈ, ਜਦੋਂ ਕਿ ਖ਼ਤਰਨਾਕ ਐਕਸੀਡੈਂਟ ਕਾਰਨ ਕਾਰ ਦੇ ਪਰਖੱਚੇ ਉੱਡ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਸਵਾਰ ਚਾਰ ਵਿਅਕਤੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਐਤਵਾਰ ਦੇਰ ਰਾਤ 12:15 ਵਜੇ ਦੇ ਕਰੀਬ ਰਾਹੋਂ ਰੋਡ ਤੋਂ ਕਿਸੇ ਪਿੰਡ ਵਿੱਚ ਛੱਡਣ ਤੋਂ ਬਾਅਦ ਛਾਉਣੀ ਮੁਹੱਲਾ ਸਥਿਤ ਆਪਣੇ ਘਰ ਨੂੰ ਵਾਪਸ ਪਰਤ ਰਹੇ ਸਨ।
ਇਲਾਕਾ ਨਿਵਾਸੀਆਂ ਮੁਤਾਬਕ ਦੇਰ ਰਾਤ ਨੂੰ ਹੋਏ ਇਕ ਜ਼ੋਰਦਾਰ ਧਮਾਕੇ ਕਾਰਨ ਪੂਰਾ ਇਲਾਕਾ ਦਹਿਲ ਗਿਆ ਅਤੇ ਲੋਕ ਡਰ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਗਲੀ ਮੋਹੱਲੇ ਵਿਚ ਜਮ੍ਹਾਂ ਹੋ ਗਏ। ਉਨ੍ਹਾਂ ਦੱਸਿਆ ਕਿ ਰਾਤ ਦੇ ਸਮੇਂ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭਿਆਂ ਨਾਲ ਟਕਰਾ ਗਈ ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਇਲਾਕੇ ਵਿਚ ਬਿਜਲੀ ਦੀ ਸਪਲਾਈ ਗੁੱਲ ਹੋ ਗਈ। ਉਨ੍ਹਾਂ ਦੱਸਿਆ ਕਿ ਗਨੀਮਤ ਰਹੀ ਕਿ ਹਾਦਸੇ ਦੌਰਾਨ ਕਾਰ ਦੇ ਸਾਰੇ ਏਅਰਬੈਗ ਖੁੱਲ੍ਹ ਗਏ ਨਹੀਂ ਤਾਂ ਇਹ ਹਾਦਸਾ ਜਾਨਲੇਵਾ ਸਾਬਤ ਹੋ ਸਕਦਾ ਸੀ।
22 ਸਾਲਾ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਸਾਲ ਪਹਿਲਾਂ ਛੋਟੇ ਭਰਾ ਨੇ ਵੀ ਗਲ਼ ਲਾ ਲਈ ਸੀ ਮੌਤ
NEXT STORY