ਲੁਧਿਆਣਾ (ਰਾਜ): ਲੁਧਿਆਣਾ ਦੀਆਂ ਸੜਕਾਂ 'ਤੇ ਬੇਲਗਾਮ ਦੌੜ ਰਹੇ ਵਾਹਨਾਂ ਨੇ ਇਕ ਹੋਰ ਹੱਸਦੇ-ਖੇਡਦੇ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ ਹਨ। ਗੁਰਮੁਖ ਸਿੰਘ ਰੋਡ 'ਤੇ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਇਕ ਬਜ਼ੁਰਗ ਨੂੰ ਆਪਣੀ ਲਪੇਟ ਵਿਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਜ਼ੁਰਗ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ ਅਤੇ ਇਲਾਜ ਸ਼ੁਰੂ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਥਾਣਾ ਸ਼ਿਮਲਾਪੁਰੀ ਦੀ ਪੁਲਸ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ਦੇ ਦੋਸ਼ ਵਿਚ ਸਾਹਿਲ ਅਤੇ ਦੋ ਹੋਰ ਨੌਜਵਾਨਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਸ਼ਿਕਾਇਤਕਰਤਾ ਸੁਰਿੰਦਰ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 4 ਅਪ੍ਰੈਲ ਦੀ ਸ਼ਾਮ ਕਰੀਬ 4:30 ਵਜੇ ਉਹ ਆਪਣੇ ਪਿਤਾ ਅਮਰਜੀਤ ਸਿੰਘ ਦੇ ਨਾਲ ਕਿਸੇ ਨਿੱਜੀ ਕੰਮ ਦੇ ਸਿਲਸਿਲੇ ਵਿੱਚ ਪੈਦਲ ਜਾ ਰਹੇ ਸਨ। ਜਿਵੇਂ ਹੀ ਉਹ ਗੁਰਮੁਖ ਸਿੰਘ ਰੋਡ 'ਤੇ ਸਥਿਤ ਸ਼ਰਾਬ ਦੇ ਠੇਕੇ ਦੇ ਸਾਹਮਣੇ ਪਹੁੰਚੇ, ਉਦੋਂ ਹੀ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੇ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਂਦੇ ਹੋਏ ਉਨ੍ਹਾਂ ਦੇ ਪਿਤਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਲੱਗਦੇ ਹੀ ਅਮਰਜੀਤ ਸਿੰਘ ਸੜਕ 'ਤੇ ਡਿੱਗ ਪਏ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਹਾਦਸੇ ਦੇ ਤੁਰੰਤ ਬਾਅਦ ਬੇਟੇ ਨੇ ਰਾਹਗੀਰਾਂ ਦੀ ਮਦਦ ਨਾਲ ਲਹੂ-ਲੁਹਾਨ ਪਿਤਾ ਨੂੰ ਆਨਨ-ਫਾਨਨ ਵਿੱਚ ਸਿਵਲ ਹਸਪਤਾਲ ਲੁਧਿਆਣਾ ਪਹੁੰਚਾਇਆ। ਪਰ ਅਫਸੋਸ, ਹਸਪਤਾਲ ਪਹੁੰਚਦੇ ਹੀ ਡਾਕਟਰਾਂ ਨੇ ਅਮਰਜੀਤ ਸਿੰਘ ਨੂੰ ਚੈੱਕਅਪ ਤੋਂ ਬਾਅਦ ਮ੍ਰਿਤਕ ਐਲਾਨ ਦਿੱਤਾ।
ਬਦਮਾਸ਼ਾਂ ਨੇ ਬੇਰਹਿਮੀ ਨਾਲ ਕੁੱਟਿਆ ਢਾਬਾ ਸੰਚਾਲਕ, ਨਕਦੀ ਲੁੱਟ ਕੇ ਹੋਏ ਫ਼ਰਾਰ
NEXT STORY