ਲੁਧਿਆਣਾ (ਰਾਜ): ਘੰਟਾਘਰ-ਲੱਕੜ ਬਾਜ਼ਾਰ ਮਾਰਗ 'ਤੇ ਅੱਜ ਤੜਕਸਾਰ ਬੇਹੱਦ ਦਰਦਨਾਕ ਤੇ ਰੂਹ ਕੰਬਾਊ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਪੇਪਰ ਦੇ ਰੋਲ ਨਾਲ ਲੱਦੇ 10 ਟਾਇਰੀ ਟਰੱਕ ਨੇ ਪੈਦਲ ਸੜਕ ਪਾਰ ਕਰ ਰਹੀ ਮਾਂ-ਧੀ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸਾ ਇੰਨਾ ਭਿਆਨਕ ਸੀ ਕੀ ਦੋਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡਵੀਜ਼ਨ ਨੰਬਰ 1 ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਦੋਹਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।
ਮੌਕੇ ਦੇ ਗਵਾਹਾਂ ਮੁਤਾਬਕ, ਇਹ ਹਾਦਸਾ ਸਵੇਰੇ 6.15 ਤੋਂ 6.30 ਵਜੇ ਦੇ ਦਰਮਿਆਨ ਵਾਪਰਿਆ। 10 ਟਾਇਰੀ ਭਾਰੀ ਟਰੱਕ ਗੜ੍ਹਸ਼ੰਕਰ ਤੋਂ ਲੁਧਿਆਣਾ ਆਇਆ ਸੀ ਤੇ ਉਸ ਨੇ ਸ਼ਹਿਰ ਦੇ ਅੰਦਰ ਹੀ ਪੇਪਰ ਦਾ ਮਾਲ ਉਤਾਰਨਾ ਸੀ। ਟਰੱਕ ਘੰਟਾਘਰ ਚੌਕ ਵੱਲੋਂ ਲੱਕੜ ਬਾਜ਼ਾਰ ਵੱਲ ਜਾ ਰਿਹਾ ਸੀ। ਇਸ ਦੌਰਾਨ ਇਕ ਮਹਿਲਾ ਆਪਣੀ ਧੀ ਦੇ ਨਾਲ ਸੜਕ ਪਾਰ ਕਰ ਰਹੀ ਸੀ ਤਾਂ ਅਚਾਨਕ ਇਸ ਟਰੱਕ ਦੀ ਲਪੇਟ ਵਿਚ ਆ ਗਈ ਤੇ ਦੋਹਾਂ ਦੀ ਮੌਤ ਹੋ ਗਈ। ਮੁੱਢਲੀ ਜਾਣਕਾਰੀ ਮੁਤਾਬਕ, ਟਰੱਕ ਚਾਲਕ ਸਲੇਮ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉੱਥੇ ਹੀ ਮ੍ਰਿਤਕ ਮਾਵਾਂ-ਧੀਆਂ ਦੀ ਅਜੇ ਪਛਾਣ ਨਹੀਂ ਹੋ ਸਕੀ। ਪੁਲਸ ਨੇ ਟਰੱਕ ਨੂੰ ਕਬਜ਼ੇ ਵਿਚ ਲੈ ਕੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਅਫ਼ਸਰ ਮਨਪ੍ਰੀਤ ਸਿੰਘ ਮੁਤਾਬਕ ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।
ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ
NEXT STORY