ਲੁਧਿਆਣਾ: ਅੱਜ ਗਿੱਲ ਰੋਡ 'ਤੇ ਇਕ ਜਿੰਮ ਟ੍ਰੇਨਰ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦੀਪਕ ਕੁਮਾਰ (32) ਵਜੋਂ ਹੋਈ ਹੈ। ਉਹ ਬੁਲੇਟ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਤੇ ਇਸ ਦੌਰਾਨ ਉਹ ਸੰਤੁਲਨ ਵਿਗੜਣ ਕਾਰਨ ਡਿੱਗ ਗਿਆ। ਇੰਨੇ ਨੂੰ ਮਗਰੋਂ ਆਈ PRTC ਬੱਸ ਉਸ ਦੇ ਉੱਪਰੋਂ ਲੰਘ ਗਈ, ਜਿਸ ਕਾਰਨ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਜਾਣਕਾਰੀ ਮੁਤਾਬਕ, ਦੀਪਕ ਕੁਮਾਰ ਗਿਆਸਪੁਰਾ ਦਾ ਰਹਿਣ ਵਾਲਾ ਸੀ ਤੇ ਪੇਸ਼ੇ ਤੋਂ ਜਿੰਮ ਟ੍ਰੇਨਰ ਸੀ। ਉਹ ਆਪਣੇ ਮੋਟਰਸਾਈਕਲ ਦੀ ਸਰਵਿਸ ਕਰਵਾ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਗਿੱਲ ਰੋਡ 'ਤੇ ਸੜਕ ਖ਼ਰਾਬ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ 'ਤੇ ਡਿੱਗ ਗਿਆ। ਇਸੇ ਦੌਰਾਨ ਮਗਰੋਂ ਆ ਰਹੀ PRTC ਬੱਸ ਨੇ ਉਸ ਨੂੰ ਦਰੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਸ ਦਾ ਟਾਇਰ ਦੀਪਕ ਦੇ ਸਿਰ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਸ ਹਾਦਸੇ ਮਗਰੋਂ PRTC ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਲੋਕਾਂ ਨੇ ਬੱਸ ਦੇ ਕੰਡਕਟਰ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ ਤੇ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਅਧਾਰ 'ਤੇ ਬੱਸ ਡਰਾਈਵਰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੁਹਾਨੂੰ ਵੀ ਮਿਲੇ '2,000 ਰੁਪਏ ਦਾ DIWALI GIFT' ਤਾਂ ਸਾਵਧਾਨ! ਭੁੱਲ ਕੇ ਵੀ ਨਾ ਕਰਿਓ ਇਹ ਗਲਤੀ
NEXT STORY