ਕੁਹਾੜਾ / ਸਾਹਨੇਵਾਲ (ਜਗਰੂਪ)- ਲੁਧਿਆਣਾ-ਚੰਡੀਗੜ੍ਹ ਰੋਡ ’ਤੇ ਕੁਹਾੜਾ ਨੇੜੇ ਭੈਰੋ ਮੁੰਨਾ ਕੱਟ ਵਿਖੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਪੀ.ਆਰ.ਟੀ.ਸੀ. ਦੀ ਇਕ ਬੱਸ ਬੇਕਾਬੂ ਹੋ ਕੇ ਸੜਕ ’ਤੇ ਜਾ ਰਹੇ ਵਾਹਨਾਂ ਨਾਲ ਟਕਰਾ ਗਈ। ਮਿਲੀ ਜਾਣਕਾਰੀ ਅਨੁਸਾਰ ਬੱਸ ਪਹਿਲਾਂ ਇਕ ਟਰੱਕ ਨਾਲ ਜਾ ਟਕਰਾਈ ਅਤੇ ਇਸ ਤੋਂ ਬਾਅਦ ਬੇਕਾਬੂ ਹੋਈ ਬੱਸ ਨੇ ਇਕ ਕਾਰ ਅਤੇ ਟੈਂਪੂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। ਇਸ ਹਾਦਸੇ ਦੌਰਾਨ ਤਿੰਨਾਂ ਵਾਹਨਾਂ ਦਾ ਕਾਫ਼ੀ ਨੁਕਸਾਨ ਹੋ ਗਿਆ।
ਹਾਦਸਾ ਇੰਨਾ ਜ਼ੋਰਦਾਰ ਸੀ ਕਿ ਟੱਕਰਾਂ ਕਾਰਨ ਵਾਹਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਬੱਸ ਵਿਚ ਸਵਾਰੀਆਂ ਅਤੇ ਹੋਰ ਵਾਹਨਾਂ ਦੇ ਚਾਲਕਾਂ ਨੂੰ ਸਿਰਫ਼ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲੀ ਹੈ। ਵੱਡੇ ਹਾਦਸੇ ਦੇ ਬਾਵਜੂਦ ਜਾਨੀ ਨੁਕਸਾਨ ਤੋਂ ਬਚਾਅ ਰਹਿਣ ਕਾਰਨ ਲੋਕਾਂ ਨੇ ਰਾਹਤ ਮਹਿਸੂਸ ਕੀਤੀ।
ਹਾਦਸੇ ਤੋਂ ਬਾਅਦ ਪੀ.ਆਰ.ਟੀ.ਸੀ. ਬੱਸ ਵਿਚ ਸਵਾਰ ਯਾਤਰੀਆਂ ਵਿਚ ਘਬਰਾਹਟ ਦਾ ਮਾਹੌਲ ਬਣ ਗਿਆ। ਬੱਸ ਵਿੱਚੋਂ ਸਵਾਰੀਆਂ ਸੁਰੱਖਿਅਤ ਬਾਹਰ ਨਿਕਲੀਆਂ ਅਤੇ ਬਾਅਦ ਵਿਚ ਵੱਖ-ਵੱਖ ਸਾਧਨਾਂ ਰਾਹੀਂ ਆਪਣੇ-ਆਪਣੇ ਟਿਕਾਣਿਆਂ ਵੱਲ ਰਵਾਨਾ ਹੋ ਗਈਆਂ। ਇਸ ਦੌਰਾਨ ਮੌਕੇ ’ਤੇ ਲੋਕਾਂ ਦੀ ਭੀੜ ਵੀ ਇਕੱਠੀ ਹੋ ਗਈ।
ਘਟਨਾ ਦੀ ਸੂਚਨਾ ਮਿਲਣ ’ਤੇ ਕਟਾਣੀ ਕਲਾਂ ਪੁਲਸ ਚੌਕੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਹਾਦਸਾਗ੍ਰਸਤ ਵਾਹਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੇ ਨਾਲ-ਨਾਲ ਮੌਕੇ ਦੇ ਹਾਲਾਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਕਾਰਨ ਸੜਕ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ ਸੀ।
ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
NEXT STORY