ਮਾਛੀਵਾੜਾ ਸਾਹਿਬ (ਟੱਕਰ)- ਕੱਲ੍ਹ ਦੇਰ ਸ਼ਾਮ ਸਮਰਾਲਾ-ਮਾਛੀਵਾੜਾ ਰੋਡ ’ਤੇ ਸਥਿਤ ਪਿੰਡ ਬਾਲਿਓਂ ਵਿਖੇ ਵਾਪਰੇ ਸੜਕ ਹਾਦਸੇ ਵਿਚ ਰਛਪਾਲ ਕੌਰ (70) ਦੀ ਮੌਤ ਹੋ ਗਈ। ਮ੍ਰਿਤਕ ਦੇ ਲੜਕੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਕੁਝ ਬੀਮਾਰ ਸੀ ਅਤੇ ਘਰੋਂ ਡਾਕਟਰ ਕੋਲ ਦਵਾਈ ਲੈਣ ਲਈ ਆ ਰਹੀ ਸੀ। ਪਿੰਡ ਦੇ ਗੁਰਦੁਆਰਾ ਸਾਹਿਬ ਸਾਹਮਣੇ ਉਹ ਸੜਕ ਪਾਰ ਕਰ ਰਹੀ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਫੇਟ ਮਾਰ ਦਿੱਤੀ। ਜ਼ਖ਼ਮੀ ਹਾਲਤ ਵਿਚ ਰਛਪਾਲ ਕੌਰ ਨੂੰ ਸਮਰਾਲਾ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਰਾਜ ਦੀਨ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤਾ ਹੈ ਅਤੇ ਅੱਜ ਪਿੰਡ ਬਾਲਿਓਂ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਪੁਲਸ ਅਨੁਸਾਰ ਹਾਦਸੇ ਵਾਲੇ ਟਿੱਪਰ ਨੂੰ ਵੀ ਕਬਜੇ ਵਿਚ ਲੈ ਲਿਆ ਅਤੇ ਉਸਦੇ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
BIG BREAKING: ਪੰਜਾਬ 'ਚ CBI ਦੀ RAID
NEXT STORY