ਮਾਛੀਵਾੜਾ ਸਾਹਿਬ (ਟੱਕਰ) : ਸਥਾਨਕ ਕੁਹਾੜਾ ਰੋਡ ’ਤੇ ਸਥਿਤ ਕਪੂਰ ਪੈਲੇਸ ਨੇੜੇ ਬੀਤੀ ਦੇਰ ਰਾਤ ਵਾਪਰੇ ਸੜਕ ਹਾਦਸੇ ਦੌਰਾਨ ਫੈਕਟਰੀ 'ਚ ਸਕਿਓਰਿਟੀ ਗਾਰਡ ਵਜੋਂ ਨੌਕਰੀ ਕਰਦੇ ਸੁਖਵਿੰਦਰ ਸਿੰਘ (36) ਵਾਸੀ ਇੰਦਰਾ ਕਾਲੋਨੀ ਮਾਛੀਵਾੜਾ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਪਿੰਡ ਮੁੰਡੀਆਂ ਵਿਖੇ ਇੱਕ ਫੈਕਟਰੀ ’ਚ ਸਕਿਓਰਿਟੀ ਗਾਰਡ ਵਜੋਂ ਨੌਕਰੀ ਕਰਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਬੀਤੀ ਦੇਰ ਸ਼ਾਮ ਡਿਊਟੀ ਕਰਨ ਉਪਰੰਤ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਵਾਪਸ ਘਰ ਪਰਤ ਰਿਹਾ ਸੀ।
ਜਦੋਂ ਸੁਖਵਿੰਦਰ ਸਿੰਘ ਮੋਟਰਸਾਈਕਲ ’ਤੇ ਕਪੂਰ ਪੈਲੇਸ ਨੇੜੇ ਪੁੱਜਿਆ ਤਾਂ ਮਾਛੀਵਾੜਾ ਵਲੋਂ ਆ ਰਹੀ ਇੱਕ ਮਹਿੰਦਰਾ ਜੀਪ ਨੇ ਉਸ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਪਿਆ। ਜਖ਼ਮੀ ਹਾਲਤ 'ਚ ਸੁਖਵਿੰਦਰ ਸਿੰਘ ਨੂੰ ਹਸਪਤਾਲ ਲਿਆਂਦਾ ਗਿਆ ਪਰ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਹਾਦਸੇ ਦੌਰਾਨ ਜੀਪ ਦਾ ਡਰਾਈਵਰ ਮੌਕੇ ਤੋਂ ਆਪਣਾ ਵਾਹਨ ਛੱਡ ਕੇ ਫ਼ਰਾਰ ਹੋ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾ ਨੂੰ ਸੌਂਪ ਦਿੱਤਾ ਹੈ ਅਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਬੱਚੇ ਵੀ ਛੱਡ ਗਿਆ।
ਸੋਨੀਆ ਮਾਨ ਦੀ ਅਗਵਾਈ 'ਚ 'ਬੰਦੀ ਸਿੰਘਾਂ' ਦੀ ਰਿਹਾਈ ਲਈ ਅੰਮ੍ਰਿਤਸਰ ਤੋਂ ਮੋਹਾਲੀ ਵੱਲ ਕਾਫਲਾ ਰਵਾਨਾ
NEXT STORY