ਮੋਗਾ (ਵਿਪਨ) : ਮੋਗਾ 'ਚ ਅੱਜ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਆਟੋ 'ਚ ਸਵਾਰ ਲੋਕ ਹਾਦਸੇ ਦਾ ਸ਼ਿਕਾਰ ਹੋ ਗਏ। ਉਕਤ ਲੋਕ ਪਿੰਡ ਸਲਹੀਨਾ ਤੋਂ ਆਟੋ 'ਤੇ ਸਵੇਰ ਦੇ ਸਮੇਂ ਸਵਾਰ ਹੋ ਜਗਰਾਓਂ ਇਕ ਧਾਰਮਿਕ ਪ੍ਰੋਗਰਾਮ 'ਚ ਜਾ ਰਹੇ ਸਨ।
ਇਸ ਦੌਰਾਨ ਮੋਗਾ ਹਾਈਵੇਅ 'ਤੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਆਟੋ 'ਚ ਬੈਠੀਆਂ ਸਵਾਰੀਆਂ ਕਾਫੀ ਦੂਰ ਤੱਕ ਜਾ ਡਿੱਗੀਆਂ। ਚੰਗੀ ਗੱਲ ਇਹ ਰਹੀ ਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਅਤੇ ਸਵਾਰੀਆਂ ਨੂੰ ਮਾਮੂਲੀ ਸੱਟਾਂ ਹੀ ਲੱਗੀਆਂ ਹਨ। ਜ਼ਖਮੀ ਹੋਏ ਲੋਕਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਡਾਕਟਰ ਦਾ ਕਹਿਣਾ ਹੈ ਕਿ ਸਾਰੇ ਜ਼ਖ਼ਮੀ ਲੋਕ ਖ਼ਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਮੂਸੇਵਾਲਾ ਦੀ ਹਵੇਲੀ 'ਚ ਬੀਬੀਆਂ ਨੇ ਝੂਮ-ਝੂਮ ਕੇ ਪਾਇਆ ਗਿੱਧਾ, ਵੱਡੀ ਗਿਣਤੀ 'ਚ ਪ੍ਰਸ਼ੰਸਕਾਂ ਦਾ ਲੱਗਿਆ ਤਾਂਤਾ (ਵੀਡੀਓ)
NEXT STORY