ਮੋਗਾ: ਮੋਗਾ ਤੋਂ ਸਵੇਰੇ-ਸਵੇਰੇ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇਕ ਬਜ਼ੁਰਗ ਮੰਦਰ ਮੱਥਾ ਟੇਕਣ ਲਈ ਘਰੋਂ ਨਿਕਲਿਆ ਸੀ, ਪਰ ਰਾਹ ਵਿਚ ਹੀ ਉਸ ਦੀ ਰੇਲਗੱਡੀ ਹੇਠਾਂ ਆਉਣ ਨਾਲ ਮੌਤ ਹੋ ਗਈ ਹੈ। ਪਰਿਵਾਰ ਮੁਤਾਬਕ ਬਜ਼ੁਰਗ ਦੀ ਨਜ਼ਰ ਥੋੜ੍ਹੀ ਕਮਜ਼ੋਰ ਸੀ ਅਤੇ ਉਸ ਦੀ ਲੱਤ ਦਾ ਵੀ ਆਪ੍ਰੇਸ਼ਨ ਹੋਇਆ ਹੈ। ਮ੍ਰਿਤਕ ਦੀ ਪਛਾਣ ਮੋਗਾ ਨਾਨਕ ਨਗਰੀ ਦੇ ਰਹਿਣ ਵਾਲੇ ਚਮਨ ਲਾਲ ਵਜੋਂ ਹੋਈ ਹੈ, ਜਿਸ ਦੀ ਉਮਰ 55 ਸਾਲ ਦੇ ਕਰੀਬ ਸੀ।
ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਦੇਰ ਰਾਤ ਵਾਪਰਿਆ ਹਾਦਸਾ! ਗੱਡੀ ਦੀਆਂ ਲੱਗੀਆਂ 6 ਪਲਟੀਆਂ
ਜਾਣਕਾਰੀ ਮੁਤਾਬਕ ਚਮਨ ਲਾਲ ਅੱਜ ਸਵੇਰੇ ਮੱਥਾ ਟੇਕਣ ਲਈ ਜਾ ਰਿਹਾ ਸੀ। ਰੇਲਵੇ ਟ੍ਰੈਕ ਨੂੰ ਪਾਰ ਕਰਦਿਆਂ ਉਹ ਰੇਲ ਗੱਡੀ ਦੇ ਹੇਠਾਂ ਆ ਗਿਆ ਤੇ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਰੇਲਵੇ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਮਾਜ ਸੇਵੀ ਸੁਸਾਇਟੀ ਦੇ ਸਹਿਯੋਗ ਨਾਲ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਨੌਜਵਾਨ ਲਈ ਕਾਲ ਬਣ ਕੇ ਵਰ੍ਹਿਆ ਮੀਂਹ! ਸੁੱਤੇ ਪਏ ਦੀ ਹੋਈ ਦਰਦਨਾਕ ਮੌਤ
ਮ੍ਰਿਤਕ ਦੇ ਭਰਾ ਜੱਗੀ ਨੇ ਦੱਸਿਆ ਕਿ ਚਮਨ ਲਾਲ ਦੀ ਨਜ਼ਰ ਦੀ ਥੋੜ੍ਹੀ ਕਮਜ਼ੋਰ ਹੈ ਤੇ ਲੱਤ ਦਾ ਆਪ੍ਰੇਸ਼ਨ ਵੀ ਹੋਇਆ ਹੈ। ਅੱਜ ਸਵੇਰੇ ਉਹ ਮੰਦਰ ਜਾਣ ਲਈ ਘਰੋਂ ਨਿਕਲਿਆ ਸੀ, ਪਰ ਰਾਹ ਵਿਚ ਹੀ ਇਹ ਹਾਦਸਾ ਵਾਪਰ ਗਿਆ। ਰੇਲਵੇ ਪੁਲਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਦੇਰ ਰਾਤ ਵਾਪਰਿਆ ਹਾਦਸਾ! ਗੱਡੀ ਦੀਆਂ ਲੱਗੀਆਂ 6 ਪਲਟੀਆਂ
NEXT STORY