ਮੋਗਾ (ਜ.ਬ.): ਮੋਗਾ-ਫਿਰੋਜ਼ਪੁਰ ਰੋਡ 'ਤੇ ਪਿੰਡ ਘਲਕਲਾਂ ਨੇੜੇ ਬੁੱਧਵਾਰ ਸਵੇਰੇ ਮਿੱਟੀ ਨਾਲ ਭਰੇ ਟਿੱਪਰ ਤੇ ਸਵਿਫ਼ਟ ਕਾਰ ਦੀ ਆਹਮੋ-ਸਾਹਮਣੀਂ ਟੱਕਰ ਹੋ ਗਈ। ਹਾਦਸੇ ਵਿਚ ਕਾਰ ਸਵਾਰ 35 ਸਾਲਾ ਸੰਦੀਪ ਸਿੰਘ ਵਾਸੀ ਸ਼ਿਮਲਾਪੁਰੀ, ਲੁਧਿਆਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਪੁਲਸ ਮੌਕੇ 'ਤੇ ਪਹੁੰਚੀ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ। ਹਾਦਸੇ ਮਗਰੋਂ ਟਿੱਪਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਜਾਣਕਾਰੀ ਮੁਤਾਬਕ, ਮੋਗਾ-ਫਿਰੋਜ਼ਪੁਰ ਰੋਡ 'ਤੇ ਸੜਕ ਨਿਰਮਾਣ ਦਾ ਕੰਮ ਚੱਲ ਰਿਹਾ ਹੈ। ਨਿਰਮਾਣ ਕਾਰਜ ਦੇ ਚਲਦਿਆਂ ਸੜਕ ਦੇ ਇਕ ਹਿੱਸੇ ਨੂੰ ਬੰਦ ਕੀਤਾ ਗਿਆ ਸੀ, ਜਿਸ ਕਾਰਨ ਆਵਾਜਾਈ ਨੂੰ ਵਨ-ਵੇਅ ਕੀਤਾ ਗਿਆ ਸੀ। ਇਸੇ ਦੌਰਾਨ ਸਵਿਫ਼ਟ ਕਾਰ ਤੇ ਮਿੱਟੀ ਨਾਲ ਭਰੇ ਟਿੱਪਰ ਦੀ ਆਹਮੋ-ਸਾਹਮਣੀਂ ਟੱਕਰ ਹੋ ਗਈ।
ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ, ਸੰਦੀਪ ਸਿੰਘ ਦਾ 7 ਸਾਲ ਪਹਿਲਾਂ ਵਿਆਹ ਹੋਇਆ ਸੀ। ਅੱਜ ਸਵੇਰੇ ਉਹ ਲੁਧਿਆਣਾ ਤੋਂ ਫਰੀਦਕੋਟ ਆਪਣੇ ਸਹੁਰਿਆਂ ਘਰ ਜਾ ਰਿਹਾ ਸੀ। ਥਾਣਾ ਸਦਰ ਦੇ ਐੱਸ. ਐੱਚ. ਓ. ਗੁਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸਵੇਰੇ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਸਵਿਫ਼ਟ ਕਾਰ ਤੇ ਮਿੱਟੀ ਨਾਲ ਭਰੇ ਟਿੱਪਰ ਦੀ ਟੱਕਰ ਵਿਚ ਕਾਰ ਚਾਲਕ ਸੰਦੀਪ ਸਿੰਘ ਦੀ ਮੌਤ ਹੋਣ ਦੀ ਪੁਸ਼ਟੀ ਹੋਈ। ਟਿੱਪਰ ਚਾਲਕ ਹਾਦਸੇ ਮਗਰੋਂ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ ਜਾਨ
NEXT STORY