ਮੋਹਾਲੀ : ਇੱਥੇ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾ ਨੇੜੇ ਐਤਵਾਰ ਦੇਰ ਰਾਤ ਜ਼ਬਰਦਸਤ ਹਾਦਸਾ ਵਾਪਰਿਆ, ਜਿਸ ਦੌਰਾਨ 2 ਲੜਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵੇਂ ਲੜਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਹਨ ਅਤੇ ਦੋਵੇਂ ਐਤਵਾਰ ਰਾਤ ਨੂੰ ਪਿੰਜੌਰ ਤੋਂ ਏਅਰਪੋਰਟ ਰੋਡ 'ਤੇ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਦੀ ਰਫਤਾਰ ਬਹੁਤ ਤੇਜ਼ ਸੀ। ਜਿਵੇਂ ਹੀ ਇਹ ਲੜਕੇ ਸੋਹਾਣਾ ਗੁਰਦੁਆਰੇ ਨੇੜੇ ਪੁੱਜੇ ਤਾਂ ਕਾਰ ਨੂੰ ਅੱਗ ਲੱਗ ਗਈ ਅਤੇ ਸ਼ੀਸ਼ੇ ਟੁੱਟ ਗਏ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਦੋਹਾਂ ਲੜਕਿਆਂ ਨੂੰ ਕਾਰ 'ਚੋਂ ਬਾਹਰ ਕੱਢਿਆ। ਸੂਚਨਾ ਮਿਲਣ 'ਤੇ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੌਕੇ 'ਤੇ ਆ ਕੇ ਅੱਗ ਬੁਝਾਈ। ਕਾਰ 'ਚੋਂ ਪੁਲਸ ਨੂੰ ਤਲਵਾਰ ਅਤੇ ਹਾਕੀ ਮਿਲੀ ਹੈ।
ਤਸਵੀਰਾਂ 'ਚ ਦੇਖੋਂ ਕਲਯੁਗੀ ਮਾਂ ਦੀ ਕਰਤੂਤ, ਦੁੱਧਮੂੰਹੀਆਂ ਧੀਆਂ ਨੂੰ ਦਿੱਤੀ ਦਿਲ-ਦਹਿਲਾਉਣ ਵਾਲੀ ਮੌਤ
NEXT STORY