ਮੋਹਾਲੀ : ਮੋਹਾਲੀ ਦੇ ਸੈਕਟਰ-70 ਨੇੜੇ ਮੰਗਲਵਾਰ ਦੇਰ ਰਾਤ ਏਅਰਪੋਰਟ ਰੋਡ 'ਤੇ ਟਰੱਕ ਅਤੇ ਇਨੋਵਾ ਕਾਰ ਦੀ ਭਿਆਨਕ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਪੁਨੀਤ ਸੱਭਰਵਾਲ ਵਾਸੀ ਮੋਰਿੰਡਾ ਦੇ ਰੂਪ 'ਚ ਕੀਤੀ ਗਈ ਹੈ। ਪੁਨੀਤ ਦੀ ਇਨੋਵਾ ਕਾਰ ਦੀ ਟੱਕਰ ਇਕ ਟਰੱਕ ਨਾਲ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ 'ਤੇ ਹੀ ਪੁਨੀਤ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀ ਕਾਰ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਸ ਨੇ ਮੌਕੇ 'ਤੇ ਹੀ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲਾਸ਼ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਗਿਆ ਹੈ।
ਇਹ ਹੈ ਥਾਣਾ ਸਦਰ ਦੀਆਂ ਪੁਲਸ ਚੌਕੀਆਂ ਦਾ ਹਾਲ, ਮਹਿਲਾ ਕਰਮਚਾਰੀਆਂ ਲਈ ਨਹੀਂ ਹਨ ਪਖਾਨੇ
NEXT STORY