ਪਠਾਨਕੋਟ (ਕੰਵਲ ਰੰਧਾਵਾ): ਪਠਾਨਕੋਟ ਜ਼ਿਲ੍ਹੇ ਦੇ ਭੋਆ ਵਿਧਾਨ ਸਭਾ ਹਲਕੇ ਦੇ ਸਰਹੱਦੀ ਖੇਤਰ ਵਿਚ ਕੱਲ੍ਹ ਇਕ ਖੱਡ ਵਿਚ ਨੌਜਵਾਨ ਮਨਦੀਪ ਸਿੰਘ ਦੀ ਮੌਤ ਤੋਂ ਬਾਅਦ ਪੁਲਸ ਨੇ ਤਿੰਨ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਮਨਦੀਪ ਸਿੰਘ ਦੇ ਚਾਚਾ ਬਾਵਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਤਾਰਾਗੜ੍ਹ ਥਾਣੇ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਨੂੰ CM ਮਾਨ ਦੀਆਂ ਨਵੀਆਂ ਹਦਾਇਤਾਂ, ਅਗਲੇ 2 ਹਫ਼ਤਿਆਂ...
ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਸ.ਪੀ. ਇਨਵੈਸਟੀਗੇਸ਼ਨ ਮਨੋਜ ਠਾਕੁਰ ਨੇ ਕਿਹਾ ਕਿ ਮ੍ਰਿਤਕ ਦੇ ਚਾਚੇ ਦੇ ਬਿਆਨਾਂ ਤੇ ਜਗੀਰ ਸਿੰਘ ਅਤੇ ਉਸਦੇ ਪੁੱਤਰ ਮਨਜਿੰਦਰ ਸਿੰਘ ਦੇ ਨਾਲ-ਨਾਲ ਮੁਨਸ਼ੀ ਮੁਕੇਸ਼ ਕੁਮਾਰ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਐੱਸ.ਐੱਸ.ਪੀ. ਪਠਾਨਕੋਟ ਨੇ ਇਸ ਮਾਮਲੇ ਲਈ ਇਕ ਵਿਸ਼ੇਸ਼ ਟੀਮ ਬਣਾਈ ਹੈ। ਇਸ ਮਾਮਲੇ ਵਿਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਿਚ ਭਾਜਪਾ ਆਗੂਆਂ 'ਤੇ ਪਰਚਾ ਦਰਜ! ਜਾਣੋ ਕਿਸ-ਕਿਸ ਨੂੰ ਕੀਤਾ ਗਿਆ ਨਾਮਜ਼ਦ
ਜ਼ਿਕਰਯੋਗ ਹੈ ਕਿ ਬਰਸਾਤੀ ਮੌਸਮ ਕਾਰਨ ਪ੍ਰਸ਼ਾਸਨ ਵੱਲੋਂ ਮਈਨਿੰਗ ਤੇ ਮੁਕੰਮਲ ਪਾਬੰਧੀ ਲਗਾਈ ਹੋਈ ਹੈ, ਪਰ ਉਸ ਦੇ ਬਾਵਜੂਦ ਜਗੀਰ ਸਿੰਘ ਵੱਲੋਂ ਮਾਇਨਿਗ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ, ਜਿਸ ਵਜ੍ਹਾ ਨਾਲ ਇਹ ਹਾਦਸਾ ਵਾਪਰਿਆ। ਪੌਕਲੇਨ ਮਸ਼ੀਨ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਮਨਦੀਪ ਦੀ ਜਾਨ ਚਲੀ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰੋੜਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ NRI ਪਰਿਵਾਰ, ਜਦ ਖੁੱਲ੍ਹਿਆ ਭੇਤ ਤਾਂ ਹੱਕਾ-ਬੱਕਾ ਰਹਿ ਗਿਆ ਟੱਬਰ
NEXT STORY