ਮਲੋਟ (ਗੋਇਲ)- ਪਟਿਆਲਾ ਨੇੜੇ ਵਾਪਰੇ ਸੜਕ ਹਾਦਸੇ ਵਿਚ ਮਲੋਟ ਵਾਸੀ ਨੌਜਵਾਨ ਰਿਧਮ ਮੱਕੜ ਦੀ ਮੌਤ ਹੋ ਗਈ। ਉਹ ਸ਼ਹਿਰ ਦੇ ਮੁੱਖ ਬਾਜ਼ਾਰ ਸਥਿਤ ਪ੍ਰਸਿੱਧ ਕੱਪੜਿਆਂ ਦੇ ਸ਼ੋਅਰੂਮ ਉੜਾਂਗਾ ਕੱਪੜੇ ਵਾਲੇ ਦੇ ਸੰਚਾਲਕ ਸੋਨੂੰ ਮੱਕੜ ਦਾ ਪੁੱਤਰ ਸੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮਲੋਟ ਵਿਚ ਸੋਗ ਦੀ ਲਹਿਰ ਦੌੜ ਗਈ। ਰਿਧਮ ਮੱਕੜ ਆਦੇਸ਼ ਮੈਡੀਕਲ ਕਾਲਜ ਵਿਚ ਫਿਜ਼ੀਓਥੈਰੇਪੀ ਦੀ ਪੜ੍ਹਾਈ ਕਰ ਰਿਹਾ ਸੀ। ਮੰਗਲਵਾਰ ਨੂੰ ਉਹ ਆਪਣੇ ਦੋਸਤਾਂ ਨਾਲ ਕਾਰ ਵਿਚ ਚੰਡੀਗੜ੍ਹ ਜਾ ਰਿਹਾ ਸੀ।
ਇਸੇ ਦੌਰਾਨ ਪਟਿਆਲਾ ਨੇੜੇ ਉਸ ਦੀ ਕਾਰ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਵਿਚ ਰਿਧਮ ਮੱਕੜ ਦੀ ਮੌਤ ਹੋ ਗਈ। ਰਿਧਮ ਦੀ ਬੇਵਕਤੀ ਮੌਤ ਨਾਲ ਮੱਕੜ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਹ ਸੀਨੀਅਰ ਕਾਂਗਰਸੀ ਆਗੂ ਜੁਗਰਾਜ ਖੇੜਾ ਦੇ ਵੀ ਨਜ਼ਦੀਕੀ ਰਿਸ਼ਤੇਦਾਰ ਸਨ। ਹੋਣਹਾਰ ਨੌਜਵਾਨ ਦੀ ਇਸ ਤਰ੍ਹਾਂ ਬੇਵਕਤੀ ਮੌਤ ਦੀ ਖ਼ਬਰ ਨਾਲ ਸ਼ਹਿਰ ਦੇ ਵਪਾਰਕ, ਸਮਾਜਿਕ ਅਤੇ ਸਿਆਸੀ ਹਲਕਿਆਂ ਵਿਚ ਸੋਗ ਦਾ ਮਾਹੌਲ ਹੈ।
ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ 4 ਮੁਲਜ਼ਮ ਹੈਰੋਇਨ ਸਣੇ ਗ੍ਰਿਫ਼ਤਾਰ
NEXT STORY