ਪਟਿਆਲਾ : ਪਟਿਆਲਾ ਵਿਚ ਇਕ ਮੰਦਭਾਗਾ ਹਾਦਸਾ ਵਾਪਰਿਆ ਹੈ। ਜਿੱਥੇ ਨੇੜਲੇ ਪਿੰਡ ਲੰਗ ਵਿਚ ਇਕ ਨਿਰਮਾਣ ਅਧੀਨ ਮਕਾਨ ਦਾ ਲੈਂਟਰ ਡਿੱਗਣ ਕਾਰਨ ਵੱਡਾ ਨੁਕਸਾਨ ਹੋ ਗਿਆ। ਇਸ ਹਾਦਸੇ ਵਿਚ ਹੁਣ ਤਕ 2 ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ ਹੈ ਜਦਕਿ ਮਲਬੇ ਹੇਠ ਦੱਬਣ ਕਾਰਨ 3 ਤੋਂ 4 ਲੋਕ ਗੰਭੀਰ ਜ਼ਖਮੀ ਹੋਏ ਹਨ, ਜਿਨ੍ਹਾਂ ਵਿਚ ਮਕਾਨ ਮਾਲਕ ਦਾ ਪਰਿਵਾਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦਲਿਤ ਸਿੱਖ ਚਿਹਰੇ ਨੂੰ ਕੇਂਦਰ ਸਰਕਾਰ ਵਿਚ ਮਿਲਿਆ ਵੱਡਾ ਅਹੁਦਾ
ਇਹ ਹਾਦਸਾ ਪਟਿਆਲਾ ਦੇ ਪਿੰਡ ਲੰਗ ਵਿਚ ਵਾਪਰਿਆ ਹੈ, ਜਿੱਥੇ ਇਕ ਘਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਅਤੇ ਪ੍ਰਸ਼ਾਸਨਿਕ ਟੀਮਾਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
ਇਹ ਵੀ ਪੜ੍ਹੋ : ਪਾਵਰਕਾਮ ਦਾ ਅਨੋਖਾ ਕਾਰਨਾਮਾ, ਪੂਰਾ ਮਾਮਲਾ ਜਾਣ ਉਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ: ਪੈਟਰੋਲ ਪੰਪ ਤੋਂ ਨਿਕਲਦੇ ਟਰੱਕ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ
NEXT STORY