ਮਹਿਲ ਕਲਾਂ (ਸਿੰਗਲਾ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਸਰਕਾਰੀ ਸਕੂਲ ਵਿਚ ਪਹਿਲਾਂ ਹੀ ਪੁੱਟੀ ਇਕ ਖੂਹੀ ਵਿਚ ਕੰਮ ਕਰਦੇ ਸਮੇਂ ਇਕ ਮਜ਼ਦੂਰ ਦੇ ਮਿੱਟੀ ਦੀ ਢਿੱਗ ਹੇਠਾਂ ਦੱਬ ਜਾਣ ਕਾਰਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਸੋਹਣ ਖਾਨ 50 ਸਾਲ ਪੁੱਤਰ ਮੋਹਨ ਖਾਨ ਵਾਸੀ ਬੀਹਲਾ ਜੋ ਕਿ ਪਿੰਡ ਦੇ ਸਕੂਲ ਵਿਚ ਕਰੀਬ 20 ਫੁੱਟ ਡੂੰਘੀ ਖੂਹੀ ’ਚ ਕੰਮ ਕਰਦੇ ਸਮੇਂ ਮਿੱਟੀ ਦੀ ਢਿੱਗ ਡਿੱਗਣ ਕਾਰਨ ਦੱਬਿਆ ਗਿਆ, ਜਿਸ ਨੂੰ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਬੜੀ ਮੁਸ਼ੱਕਤ ਨਾਲ ਜੇ.ਸੀ.ਬੀ. ਅਤੇ ਟਰੈਕਟਰਾਂ ਦੀ ਮਦਦ ਨਾਲ ਕਈ ਘੰਟੇ ਬਾਅਦ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ,ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਸ਼ਰਮਸਾਰ ਪੰਜਾਬ: 14 ਸਾਲ ਦੀ ਕੁੜੀ ਨੇ ਦਿੱਤਾ ਮਰੇ ਹੋਏ ਬੱਚੇ ਨੂੰ ਜਨਮ
ਮ੍ਰਿਤਕ ਮਜ਼ਦੂਰ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਮਜ਼ਦੂਰੀ ਕਰ ਕੇ ਕਰਦਾ ਆ ਰਿਹਾ ਸੀ ਉਹ ਪਿੱਛੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ। ਇਸ ਮੌਕੇ ਥਾਣਾ ਟੱਲੇਵਾਲ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਪਿੰਡ ਬੀਹਲਾ ਵਿਖੇ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਸੰਘਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਕਤ ਮਜ਼ਦੂਰ ਵਾਸੀ ਬੀਹਲਾ ਦੇ ਸਕੂਲ ਵਿਚ ਖੂਹੀ ਦਾ ਕੰਮ ਕਰਦੇ ’ਤੇ ਢਿੱਗ ਡਿੱਗਣ ਕਾਰਨ ਉਸਦੀ ਮੌਤ ਹੋ ਗਈ ਇਸ ਸਬੰਧੀ ਥਾਣਾ ਟੱਲੇਵਾਲ ਪੁਲਸ ਵੱਲੋਂ ਪੜਤਾਲ ਕੀਤੀ ਜਾ ਰਹੀ ਹੈ।
ਇਸ ਮੌਕੇ ਸਰਪੰਚ ਕਿਰਨਜੀਤ ਸਿੰਘ ਮਿੰਟੂ, ਕਲੱਬ ਪ੍ਰਧਾਨ ਕਾਕਾ ਜਗਜੀਵਨ ਸਿੰਘ, ਪੰਚ ਗੁਰਵਿੰਦਰ ਸਿੰਘ, ਹਮੀਰ ਸਿੰਘ, ਹਰਮੇਲ ਸਿੰਘ ਨੇ ਮ੍ਰਿਤਕ ਮਜ਼ਦੂਰ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਔਰਤ ਅਤੇ ਨਾਬਾਲਗ ਤੋਂ ਫੋਨ ਖੋਹ ਕੇ ਲੁਟੇਰੇ ਫ਼ਰਾਰ
NEXT STORY