ਟਾਂਡਾ ਉੜਮੜ (ਵਰਿੰਦਰ ਪੰਡਿਤ): ਬੀਤੀ ਦੇਰ ਰਾਤ ਟਾਂਡਾ-ਸ੍ਰੀ ਹਰਗੋਬਿੰਦਪੁਰ ਰੋਡ 'ਤੇ ਜੀਵਨ ਪੈਲਸ ਅਹੀਆਪੁਰ ਨਜ਼ਦੀਕ ਵਾਪਰੇ ਸੜਕ ਹਾਦਸੇ ਵਿਚ ਕਾਰ ਸਵਾਰ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਇਕ ਵਰਨਾ ਕਾਰ ਪਰਾਲੀ ਨਾਲ ਭਰੀ ਟਰਾਲੀ ਦੀ ਲਪੇਟ ਵਿਚ ਆ ਗਈ। ਇਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ

ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਸੁੱਖਾ ਪੁੱਤਰ ਜਗੀਰ ਸਿੰਘ ਵਾਸੀ ਘੱਗਰ ਸਰਾਈ ਰਾਜਪੁਰਾ ਪਟਿਆਲਾ ਵਜੋਂ ਹੋਈ ਹੈ। ਟਾਂਡਾ ਪੁਲਸ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਤਾ ਲਾਇਆ ਜਾ ਰਿਹਾ ਹੈ ਕਿ ਹਾਦਸਾ ਕਿਹਨਾਂ ਹਾਲਾਤਾਂ ਵਿਚ ਵਾਪਰਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਤਾਬਗੜ੍ਹ ਦੀ ਧੀ ਨੇ ਕਰਾਈ ਬੱਲੇ-ਬੱਲੇ, ਕੈਨੇਡਾ ਨੇਵੀ ਪੁਲਸ ’ਚ ਹੋਈ ਸਲੈਕਟ
NEXT STORY