ਤਰਨਤਾਰਨ (ਰਮਨ): ਮਹਿੰਦਰਾ ਕਾਲੋਨੀ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਹਿੰਦਰਪਾਲ ਸਿੰਘ (45) ਪੁੱਤਰ ਜੋਗਿੰਦਰ ਪਾਲ ਸਿੰਘ, ਵਾਸੀ ਪਲਾਸੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ, ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਸਵਾਰ ਰੇਤ ਨਾਲ ਭਰੇ ਇਕ ਟਿੱਪਰ ਹੇਠਾਂ ਆ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਅਤੇ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲਸ ਨੇ ਰੇਤ ਨਾਲ ਭਰਿਆ ਟਿੱਪਰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਇਸ ਤੋਂ ਇਲਾਵਾ ਪੁਲਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30 ਕਰੋੜ ਰੁਪਏ
NEXT STORY