ਜਲੰਧਰ (ਵਰੁਣ)– ਜਲੰਧਰ ਦੇ ਬੀ. ਐੱਸ. ਐੱਫ਼. ਚੌਕ ਵਿਚ ਵਿਆਹ ਸਮਾਰੋਹ ਤੋਂ ਮੁੜ ਰਹੇ ਸਪੋਰਟਸ ਗੁੱਡਜ਼ ਕਾਰੋਬਾਰੀ ਪਿਤਾ ਅਤੇ ਬੇਟੇ ਦੀ ਐਕਟਿਵਾ ਨੂੰ ਪੰਜਾਬ ਰੋਡਵੇਜ਼ ਦੀ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿਚ ਪਿਤਾ ਦੇ ਸਾਹਮਣੇ ਬੇਟੇ ਦੀ ਦਰਦਨਾਕ ਮੌਤ ਹੋ ਗਈ, ਜਦਕਿ ਮ੍ਰਿਤਕ ਨੌਜਵਾਨ ਦਾ ਪਿਤਾ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਸੀ। ਫਿਲਹਾਲ ਉਸ ਨੂੰ ਪੁਲਸ ਨੇ ਲੋਕਾਂ ਦੀ ਮਦਦ ਨਾਲ ਹਿਰਾਸਤ ਵਿਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਲੱਕੀ ਪੁੱਤਰ ਅਸ਼ਵਨੀ ਕੁਮਾਰ ਦੇ ਰੂਪ ਵਿਚ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਵੀ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਲੱਕੀ ਅਤੇ ਪਿਤਾ ਅਸ਼ਵਨੀ ਫਗਵਾੜਾ ਰੋਡ ’ਤੇ ਇਕ ਵਿਆਹ ਸਮਾਰੋਹ ਵਿਚ ਗਏ ਹੋਏ ਸਨ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! 3 ਸ਼ਹਿਰਾਂ ਦਾ ਤਾਪਮਾਨ 3 ਡਿਗਰੀ ਪੁੱਜਾ, ਇਨ੍ਹਾਂ ਜ਼ਿਲ੍ਹਿਆਂ 'ਚ Yellow ਅਲਰਟ
ਵੀਰਵਾਰ ਸ਼ਾਮੀਂ ਉਹ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਨੂੰ ਇਕ ਗਾਹਕ ਦਾ ਫੋਨ ਵੀ ਆਇਆ, ਜਿਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਨੇ ਘਰ ਦੇ ਰਸਤੇ ਵਿਚ ਹੋਣ ਬਾਰੇ ਜਾਣਕਾਰੀ ਦਿੱਤੀ ਪਰ ਬੀ. ਐੱਸ. ਐੱਫ਼. ਚੌਕ ਵਿਚ ਪੰਜਾਬ ਰੋਡਵੇਜ਼ ਦੀ ਬੱਸ ਨੇ ਉਨ੍ਹਾਂ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਰਾ ਲੱਕੀ ਦਾ ਸਿਰ ਜ਼ਮੀਨ ’ਤੇ ਵੱਜਾ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਪਿਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ ਦੇ ਰਣਦੀਪ ਸਿੰਘ ਨੇ ਵਿਦੇਸ਼ 'ਚ ਚਮਕਾਇਆ ਨਾਂ, ਕੈਨੇਡਾ 'ਚ ਬਣਿਆ ਪਾਇਲਟ
ਹਾਦਸੇ ਤੋਂ ਬਾਅਦ ਇਕੱਠੀ ਹੋਈ ਭੀੜ ਨੇ ਬੱਸ ਡਰਾਈਵਰ ਨੂੰ ਕਾਬੂ ਕਰ ਲਿਆ। ਦੋਸ਼ ਹੈ ਕਿ ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ਵਿਚ ਸੀ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਬੱਸ ਡਰਾਈਵਰ ਨੂੰ ਹਿਰਾਸਤ ਵਿਚ ਲੈ ਲਿਆ। ਪੁਲਸ ਅਤੇ ਲੋਕਾਂ ਨੇ ਅਸ਼ਵਨੀ ਕੁਮਾਰ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਦਕਿ ਲੱਕੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ। ਪੁਲਸ ਨੇ ਬੱਸ ਡਰਾਈਵਰ ਜਸਵੀਰ ਸਿੰਘ ਨਿਵਾਸੀ ਤਾਰਾਗੜ੍ਹ, ਪਠਾਨਕੋਟ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab:ਪ੍ਰਾਪਰਟੀ ਮਾਲਕਾਂ ਲਈ ਅਹਿਮ ਖ਼ਬਰ! ਜੇ ਨਾ ਕੀਤਾ ਇਹ ਕੰਮ ਤਾਂ ਹੋਵੇਗਾ ਸਖ਼ਤ ਐਕਸ਼ਨ
ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
NEXT STORY