ਫਗਵਾੜਾ (ਸੋਨੂੰ)- ਫਗਵਾੜਾ ਵਿਖੇ ਉਸ ਸਮੇਂ ਇਕ ਵੱਡਾ ਹਾਦਸਾ ਹੋਣ ਤੋਂ ਬਚਾਅ ਹੋ ਗਿਆ ਜਦੋਂ ਇਕ ਮੋਟਰਸਾਈਕਲ ਚਾਲਕ ਦੀ ਅਣਗਹਿਲੀ ਕਾਰਨ ਐਕਟਿਵਾ ਸਵਾਰ 2 ਬੱਚੇ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਏ। ਸਥਾਨਕ ਲੋਕਾਂ ਮੁਤਾਬਕ ਇਹ ਹਾਦਸਾ ਟਰੱਕ ਅਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਜਦੋਂ 2 ਬੱਚੇ ਐਕਟਿਵਾ 'ਤੇ ਆ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੇ ਕੋਲ ਦੀ ਇਕ ਮੋਟਰਸਾਈਕਲ ਨਿਕਲਿਆ ਅਤੇ ਬੱਚੇ ਮੋਟਰਸਾਈਕਲ ਵੇਖ ਕੇ ਘਬਰਾ ਗਏ, ਜਿਸ ਕਾਰਨ ਉਨ੍ਹਾਂ ਦੀ ਐਕਟਿਵਾ ਟਰੱਕ ਹੇਠਾਂ ਵੜ੍ਹ ਗਈ, ਪਰ ਰਾਹਤ ਦੀ ਗੱਲ ਇਹ ਰਹੀ ਕਿ ਦੋਵੇਂ ਬੱਚੇ ਇਕ ਸਾਈਡ 'ਤੇ ਡਿੱਗ ਗਏ, ਜਿਸ ਨਾਲ ਉਨ੍ਹਾਂ ਦੇ ਸੱਟਾਂ ਲੱਗੀਆਂ ਅਤੇ ਜ਼ਖ਼ਮੀ ਹਾਲਤ 'ਚ ਉਨ੍ਹਾਂ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
ਉਧਰ ਟਰੱਕ ਚਾਲਕ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਹੁਸ਼ਿਆਰਪੁਰ ਜਾ ਰਿਹਾ ਸੀ ਕਿ ਤਾਂ ਆਸ਼ੀਸ਼ ਕੌਂਟੀਨੇਟਲ ਨੇੜੇ ਸਾਹਮਣੇ ਤੋਂ ਆ ਰਹੀ ਐਕਟਿਵਾ ਸਵਾਰ 2 ਬੱਚੇ ਕੋਲੋਂ ਦੀ ਲੰਘ ਰਹੇ ਮੋਟਰਸਾਈਕਲ ਨੂੰ ਵੇਖ ਕੇ ਘਬਰਾ ਗਏ ਅਤੇ ਉਨ੍ਹਾਂ ਦੇ ਟਰੱਕ ਨਾਲ ਟਕਰਾ ਗਏ। ਉਨ੍ਹਾਂ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਕਸੂਰ ਨਹੀਂ ਹੈ।

ਇਹ ਵੀ ਪੜ੍ਹੋ: ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ (ਵੀਡੀਓ)
ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪੀ. ਸੀ. ਆਰ. ਮੁਲਾਜ਼ਮ ਅਤੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਐਕਟਿਵਾ ਬੂਰੀ ਤਰਾਂ ਨਾਲ ਨੁਕਸਾਨੀ ਗਈ ਜਦਕਿ ਬੱਚਿਆਂ ਦਾ ਵਾਲ-ਵਾਸ ਬਚਾਅ ਹੋ ਗਿਆ। ਫਿਲਹਾਲ ਦੋਵੇਂ ਬੱਚੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ਼ ਹਨ।

ਇਹ ਵੀ ਪੜ੍ਹੋ: ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3 ਅਧਿਕਾਰੀਆਂ ਬਾਰੇ ਅਦਾਲਤ ਦਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ ਰਹਿਣਗੇ ਬੰਦ
NEXT STORY