ਬੀਜਾ (ਬਿਪਨ)-ਖੰਨਾ ਦੇ ਬੱਸ ਸਟੈਂਡ ਨੇੜੇ ਨੈਸ਼ਨਲ ਹਾਈਵੇ ’ਤੇ ਬਣੇ ਪੁਲ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ’ਚ ਤੇਜ਼ ਰਫ਼ਤਾਰ ਆਲਟੋ ਕਾਰ ਨੇ 4 ਸਾਲਾਂ ਦੇ ਮਾਸੂਮ ਬੱਚੇ ਦੀ ਜਾਨ ਲੈ ਲਈ, ਜਦਕਿ 3 ਜਣੇ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਸਰਹਿੰਦ ਦੇ ਪਿੰਡ ਅਤਾਪੁਰ ਦਾ ਰਹਿਣ ਵਾਲਾ ਉੱਤਮ ਦੀਪ ਸਿੰਘ ਆਪਣੇ ਸਹੁਰਾ ਪਰਿਵਾਰ ਨੂੰ ਮਿਲਣ ਲਈ ਮਾਛੀਵਾੜਾ ਸਾਹਿਬ ਗਿਆ ਹੋਇਆ ਸੀ।
ਇਹ ਖ਼ਬਰ ਵੀ ਪੜ੍ਹੋ : ਡਿਊਟੀ ਤੋਂ ਪਰਤਦਿਆਂ ASI ਨਾਲ ਵਾਪਰਿਆ ਭਿਆਨਕ ਹਾਦਸਾ, ਹੋਈ ਦਰਦਨਾਕ ਮੌਤ
ਉਸ ਦੇ ਨਾਲ ਉਸ ਦੀ ਪਤਨੀ, 4 ਸਾਲ ਦਾ ਪੁੱਤ ਬਿਪਨਜੋਤ ਸਿੰਘ ਅਤੇ 8 ਮਹੀਨਿਆਂ ਦਾ ਦੂਜਾ ਪੁੱਤ ਵੀ ਸੀ। ਚਾਰੇ ਜਣੇ ਮੋਟਰਸਾਈਕਲ ’ਤੇ ਸਵਾਰ ਸਨ, ਜਦੋਂ ਉਹ ਸਹੁਰੇ ਘਰ ਤੋਂ ਵਾਪਸ ਆ ਰਹੇ ਸੀ ਤਾਂ ਬੱਸ ਸਟੈਂਡ ਨੇੜੇ ਪੁਲ ’ਤੇ ਇਕ ਤੇਜ਼ ਰਫ਼ਤਾਰ ਆਲਟੋ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਖ਼ਤਰਨਾਕ ਸੀ ਕਿ ਮੋਟਰਸਾਈਕਲ ਸਵਾਰ ਚਾਰੇ ਜਣੇ ਸੜਕ ਦੇ ਦੂਜੇ ਪਾਸੇ ਜਾ ਕੇ ਡਿੱਗੇ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਇਹ 2 ਟੋਲ ਪਲਾਜ਼ੇ ਵੀ ਕਰਨ ਜਾ ਰਹੀ ਬੰਦ
ਸਿਵਲ ਹਸਪਤਾਲ ਵਿਖੇ ਇਲਾਜ ਅਧੀਨ ਉੱਤਮਦੀਪ ਸਿੰਘ ਨੇ ਦੱਸਿਆ ਕਿ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗਾ ਕਿ ਕਦੋਂ ਕਾਰ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਤੇ ਇਸ ਤੋਂ ਬਾਅਦ ਉਹ ਦੂਜੇ ਪਾਸੇ ਡਿੱਗ ਪਏ। 2 ਮਿੰਟ ਬਾਅਦ ਉਸ ਨੂੰ ਹੋਸ਼ ਆਈ। ਉਸ ਦੀ ਪਤਨੀ ਅਤੇ ਦੋਵੇਂ ਬੱਚੇ ਸੜਕ ’ਤੇ ਲਹੂ-ਲੁਹਾਨ ਹਾਲਤ ’ਚ ਪਏ ਸਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਇਲਾਜ ਦੌਰਾਨ ਉਸ ਦੇ 4 ਸਾਲਾ ਪੁੱਤਰ ਬਿਪਨਜੋਤ ਸਿੰਘ ਦੀ ਮੌਤ ਹੋ ਗਈ। ਆਲਟੋ ਕਾਰ ਦਾ ਡਰਾਈਵਰ ਉਨ੍ਹਾਂ ਨੂੰ ਟੱਕਰ ਮਾਰ ਕੇ ਮੌਕੇ ਤੋਂ ਭੱਜ ਗਿਆ ਸੀ। ਇਸ ਦੌਰਾਨ ਉਥੋਂ ਨਿਕਲ ਰਹੇ ਇਨੋਵਾ ਸਵਾਰ ਵਿਅਕਤੀ ਨੇ ਪਿੱਛਾ ਕਰ ਕੇ ਆਲਟੋ ਕਾਰ ਵਾਲੇ ਨੂੰ ਘੇਰਿਆ। ਉਸ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕੀਤਾ ਗਿਆ।
ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, ਇਕੋ ਪਰਿਵਾਰ ਦੇ 4 ਮੈਂਬਰ ਝੁਲਸੇ
NEXT STORY