ਆਦਮਪੁਰ (ਦਿਲਬਾਗੀ, ਚਾਂਦ)- ਆਦਮਪੁਰ-ਹੁਸ਼ਿਆਰਪੁਰ ਰੋਡ 'ਤੇ ਬਿਜਲੀ ਘਰ ਦੇ ਸਾਹਮਣੇ ਖੜ੍ਹੀ ਗੱਡੀ ਵਿਚ ਤੇਜ਼ ਰਫ਼ਤਾਰ ਆਈ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ 2 ਵਿਅਕਤੀ ਜ਼ਖ਼ਮੀ ਹੋਏ ਅਤੇ ਦੋਵੇ ਕਾਰਾਂ ਨੁਕਸਾਨੀਆਂ ਗਈਆਂ। ਆਦਮਪੁਰ ਬਿਜਲੀ ਵਿਭਾਗ ਵਿਚ ਤਾਇਨਾਤ ਜੇ. ਈ. ਸਤਨਾਮ ਸਿੰਘ ਨੇ ਦੱਸਿਆ ਕਿ ਬਿਜਲੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਮਦ 'ਤੇ ਮੇਨ ਸੜਕ 'ਤੇ ਚਾਹ ਦਾ ਲੰਗਰ ਲਗਾਇਆ ਹੋਇਆ ਸੀ ਅਤੇ ਮੈਂ ਵੀ ਆਪਣੀ ਗੱਡੀ ਨੰਬਰ ਪੀ. ਬੀ. 02ਸੀ. ਈ. 1027 ਨੂੰ ਇਕ ਸਾਈਡ 'ਤੇ ਖੜ੍ਹਾ ਕਰਕੇ ਆਪ ਦਫ਼ਤਰ ਅੰਦਰ ਚਲਾ ਗਿਆ, ਜਿਸ 'ਤੇ ਥੌੜ੍ਹੀ ਦੇਰ ਬਾਅਦ ਜਲੰਧਰ ਤੋਂ ਹੁਸ਼ਿਆਰਪੁਰ ਵੱਲ ਤੇਜ਼ ਰਫ਼ਤਾਰ ਆ ਰਹੀ ਗੱਡੀ ਪੀ. ਬੀ. 072 ਬੀ. 3889 ਦੇ ਡਰਾਈਵਰ ਆਪਣੀ ਗੱਡੀ ਦਾ ਸੰਤੁਲਨ ਖੋਹ ਬੈਠਾ, ਜਿਸ ਕਰਕੇ ਗੱਡੀ ਖੜ੍ਹੀ ਗੱਡੀ ਵਿਚ ਜਾ ਮਾਰੀ ਅਤੇ ਖੜ੍ਹੀ ਗੱਡੀ ਪੁੱਲੀ ਵਿਚ ਜਾ ਵੱਜੀ। ਇਸ ਹਾਦਸੇ ਦੌਰਾਨ ਚਾਹ ਵਰਤਾ ਰਹੇ ਲੋਕਾਂ ਵਿਚ ਹਫ਼ੜਾ-ਦਫ਼ੜੀ ਪੈ ਗਈ।
ਦੋ ਤਿੰਨ ਵਿਅਕਤੀ ਪੁੱਲੀ ਤੋਂ ਥੱਲੇ ਜਾ ਡਿੱਗੇ, ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਬਾਕੀ ਲੋਕਾਂ ਨੇ ਨੱਠ ਕੇ ਆਪਣੀ ਜਾਨ ਬਚਾਈ। ਇਸ ਹਾਦਸੇ ਦੌਰਾਨ ਕਾਰ ਵਿਚ ਸਵਾਰ ਵਿਅਕਤੀ ਪਿੱਛੇ ਆ ਰਹੀ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਫਰਾਰ ਹੋ ਗਏ। ਇਸ ਹਾਦਸੇ ਦੌਰਾਨ ਦੋਵਾਂ ਗੱਡੀਆਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਆਦਮਪੁਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕਾਰ ਚਾਲਕਾਂ ਦਾ ਕੋਈ ਪਤਾ ਨਹੀਂ ਲੱਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੀ 15 ਸਾਲਾ ਕੁੜੀ ਨਾਲ ਗੈਂਗਰੇਪ, ਪੀੜਤਾ ਨੇ ਕਰ ਲਈ ਖ਼ੁਦਕੁਸ਼ੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪਲਾਸਟਿਕ ਡੋਰ ਵੇਚਣ ਵਾਲਾ ਕਾਬੂ, 72 ਗੱਟੂ ਬਰਾਮਦ
NEXT STORY