ਜਲੰਧਰ (ਸੋਨੂੰ)- ਸੰਘਣੀ ਧੁੰਦ ਦੇ ਕਾਰਨ ਜਲੰਧਰ-ਚੰਡੀਗੜ੍ਹ ਰੋਡ 'ਤੇ ਸੜਕ ਹਾਦਸਾ ਵਾਪਰ ਗਿਆ। ਮਰੀਜ਼ ਨੂੰ ਹਸਪਤਾਲ ਲੈ ਕੇ ਜਾ ਰਹੀ ਇਕ ਐਂਬੂਲੈਂਸ ਰਾਸ਼ਟਰੀ ਰਾਜਮਾਰਗ 'ਤੇ ਖੜ੍ਹੀ ਇਕ ਟਰਾਲੀ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ 'ਚ ਐਂਬੂਲੈਂਸ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਰਿਪੋਰਟਾਂ ਅਨੁਸਾਰ ਜਦੋਂ ਹਾਦਸਾ ਵਾਪਰਿਆ ਤਾਂ ਐਂਬੂਲੈਂਸ ਡਰਾਈਵਰ ਮਰੀਜ਼ ਨੂੰ ਲੈ ਕੇ ਜਾ ਰਿਹਾ ਸੀ। ਇਸ ਤੋਂ ਬਾਅਦ ਇਕ ਹੋਰ ਐਂਬੂਲੈਂਸ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਮਰੀਜ਼ ਨੂੰ ਗੱਡੀ ਵਿੱਚ ਲਿਜਾ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ: ਰਾਣਾ ਬਲਾਚੌਰੀਆ ਦਾ ਕਤਲ ਸਿਰਫ਼ ਟਰੇਲਰ! ਅਜੇ 35 ਹੋਰ...,ਗੈਂਗਸਟਰ ਡੋਨੀ ਬੱਲ ਦਾ ਵੱਡਾ ਖ਼ੁਲਾਸਾ

ਘਟਨਾ ਦੀ ਜਾਣਕਾਰੀ ਮਿਲਣ 'ਤੇ ਸੜਕ ਸੁਰੱਖਿਆ ਬਲ ਦੀ ਇਕ ਟੀਮ ਮੌਕੇ 'ਤੇ ਪਹੁੰਚੀ ਅਤੇ ਰਾਹਗੀਰਾਂ ਦੀ ਮਦਦ ਨਾਲ ਐਂਬੂਲੈਂਸ ਨੂੰ ਸੜਕ ਤੋਂ ਹਟਾਇਆ ਗਿਆ। ਪੁਲਸ ਨੇ ਕਿਹਾ ਕਿ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਕਾਫ਼ੀ ਘੱਟ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਹੈ। ਸੰਘਣੀ ਧੁੰਦ ਕਾਰਨ ਸੜਕਾਂ 'ਤੇ ਵਾਹਨ ਰੇਂਗਦੇ ਵਿਖਾਈ ਦੇ ਰਹੇ ਹਨ। ਪੰਜਾਬ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਛਾਈ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੋਇਆ ਹੈ। ਕੱਲ੍ਹ ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਧੁੰਦ ਕਾਰਨ ਪੰਜ ਵਾਹਨ ਆਪਸ ਵਿੱਚ ਟਕਰਾ ਗਏ।

ਇਹ ਵੀ ਪੜ੍ਹੋ: ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਵਿਅਕਤੀ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨ੍ਹਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿੱਧੂ ਦੇ '500 ਕਰੋੜ 'ਚ CM ਦੀ ਕੁਰਸੀ' ਵਾਲੇ ਬਿਆਨ 'ਤੇ ਹਾਈ ਕੋਰਟ ਦਾ ਅਹਿਮ ਫ਼ੈਸਲਾ
NEXT STORY