ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਸਹੌਰ-ਹਮੀਦੀ ਲਿੰਕ ਸੜਕ 'ਤੇ ਹੋਏ ਸੜਕ ਹਾਦਸੇ ਵਿਚ ਪਿੰਡ ਹਮੀਦੀ ਦਾ ਇਕ ਨੌਜਵਾਨ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਤੇ ਇਲਾਜ ਦੌਰਾਨ ਜ਼ਿੰਦਗੀ ਦੀ ਜੰਗ ਹਾਰ ਗਿਆ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏ.ਐੱਸ.ਆਈ. ਮਨਜਿੰਦਰ ਸਿੰਘ ਸ਼ੇਰਪੁਰ ਅਤੇ ਸਿਪਾਹੀ ਦੀਪ ਸਿੰਘ ਨੇ ਦੱਸਿਆ ਕਿ 16 ਸਤੰਬਰ ਨੂੰ ਕਰਮਜੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਹਮੀਦੀ ਮੋਟਰਸਾਈਕਲ ਨੰਬਰ PB-19 G 7239 'ਤੇ ਮਹਿਲ ਕਲਾਂ ਵੱਲ ਜਾ ਰਿਹਾ ਸੀ। ਜਦੋਂ ਉਹ ਪਿੰਡ ਸਹੌਰ ਦੇ ਨੇੜੇ ਪਹੁੰਚਿਆ ਤਾਂ ਅੱਗਿਓਂ ਆ ਰਹੀ ਤੇਜ਼ ਰਫ਼ਤਾਰ ਗੱਡੀ ਨੇ ਟੱਕਰ ਮਾਰ ਦਿੱਤੀ। ਟੱਕਰ ਨਾਲ ਕਰਮਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਮਿਲਣਗੇ 10-10 ਹਜ਼ਾਰ ਰੁਪਏ, ਹੋ ਗਏ ਵੱਡੇ ਐਲਾਨ
ਘਟਨਾ ਦਾ ਪਤਾ ਲੱਗਣ 'ਤੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲੈ ਗਏ। ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦਿਆਂ ਉਸ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਇਲਾਜ ਦੌਰਾਨ ਸਿਰ ਅਤੇ ਮੂੰਹ ਤੋਂ ਲਗਾਤਾਰ ਖੂਨ ਵਗਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਸੁਰਜੀਤ ਸਿੰਘ ਪੁੱਤਰ ਨਾਜ਼ਰ ਸਿੰਘ ਵਾਸੀ ਹਮੀਦੀ ਦੇ ਬਿਆਨਾਂ ਅਧਾਰ 'ਤੇ ਪੁਲਸ ਨੇ ਗੱਡੀ ਚਾਲਕ ਯਸਵੀਰ ਸਿੰਘ ਵਾਸੀ ਗਾਗੇਵਾਲ ਖ਼ਿਲਾਫ਼ ਥਾਣਾ ਠੁੱਲੀਵਾਲ ਵਿਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹਾਂ ਦੀ ਤਬਾਹੀ ਨੂੰ ਲੈ ਕੇ ਵਿਧਾਨ ਸਭਾ 'ਚ ਲਾਲਜੀਤ ਸਿੰਘ ਭੁੱਲਰ ਦੀ ਵੱਡੀ ਅਪੀਲ, ਜਾਣੋ ਕੀ ਕਿਹਾ
NEXT STORY