ਟਾਂਡਾ ਉੜਮੁੜ (ਵਰਿੰਦਰ ਪੰਡਿਤ): ਹਾਈਵੇ 'ਤੇ ਖੁੱਡਾ ਭਗੌਤੀਪੁਰ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਟਿੱਪਰ ਚਾਲਕ ਵਾਲ-ਵਾਲ ਬਚ ਗਿਆ। ਰਾਤ ਢਾਈ ਵਜੇ ਦੇ ਕਰੀਬ ਕਿਸੇ ਟੂਰਿਸਟ ਬੱਸ ਵੱਲੋਂ ਸਾਈਡ ਮਾਰੇ ਜਾਣ ਤੋਂ ਬਾਅਦ ਬੇਕਾਬੂ ਹੋਇਆ ਟਿੱਪਰ ਸੜਕ ਕਿਨਾਰੇ ਖੜ੍ਹੇ ਟਿੱਪਰ ਵਿਚ ਜਾ ਟਕਰਾਇਆ, ਜਿਸ ਕਾਰਨ ਟਿੱਪਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਹ ਟਿੱਪਰ ਰੇਤ ਲੈ ਕੇ ਜਾ ਰਿਹਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਗ ਵਰ੍ਹਾਊ ਗਰਮੀ ਤੋਂ ਰਾਹਤ ਦਵਾਏਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਹਾਦਸੇ ਮਗਰੋਂ ਟਿੱਪਰ ਚਾਲਕ ਜਤਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਨੂਰਪੁਰ ਨਕੋਦਰ ਉਸ ਵਿਚ ਬੁਰੀ ਤਰ੍ਹਾਂ ਫੱਸ ਗਿਆ। ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਬਲਜੀਤ ਸਿੰਘ ਰੋਹਿਤ ਅਤੇ ਪੰਕਜ ਨੇ ਟਰੱਕ ਡਰਾਈਵਰਾਂ ਦੀ ਮਦਦ ਨਾਲ ਹਾਈਡਰਾ ਮੰਗਵਾ ਕੇ ਢਾਈ ਘੰਟਿਆਂ ਬਾਅਦ ਚਾਲਕ ਨੂੰ ਸੁਰੱਖਿਅਤ ਬਾਹਰ ਕੱਢ ਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਗ ਵਰ੍ਹਾਊ ਗਰਮੀ ਤੋਂ ਰਾਹਤ ਦਵਾਏਗਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
NEXT STORY