ਮੋਗਾ (ਕਸ਼ਿਸ਼ ਸਿੰਗਲਾ) : ਮੋਗਾ-ਬਰਨਾਲਾ ਬਾਈਪਾਸ 'ਤੇ ਸ਼ਨੀਵਾਰ ਵਾਪਰੇ ਭਿਆਨਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਆਪਣੇ ਪਤੀ ਅਤੇ ਧੀ ਨਾਲ ਆਪਣੇ ਭਰਾ ਨੂੰ ਰੱਖੜੀ ਬੰਨ੍ਹਣ ਜਾ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਿਚ ਮ੍ਰਿਤਕਾ ਦਾ ਪਤੀ ਅਤੇ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਜਾਰੀ ਕੀਤੀ ਪਹਿਲੀ ਕਿਸ਼ਤ, ਇਨ੍ਹਾਂ ਲੋਕਾਂ ਨੂੰ ਹੋਵੇਗਾ ਵੱਡਾ ਫਾਇਦਾ
ਸਿਵਲ ਹਸਪਤਾਲ ਵਿਚ ਦਾਖ਼ਲ ਸੁਖਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਨਿਵਾਸੀ ਨਿਹਾਲ ਸਿੰਘ ਵਾਲਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਰਾਜਵੀਰ ਕੌਰ ਅਤੇ ਪਿਤਾ ਸਮੇਤ ਧੂਰਕੋਟ ਚਰਨ ਸਿੰਘ ਵਾਲਾ ਵਿਚ ਰੱਖੜੀ ਬੰਨ੍ਹਣ ਲਈ ਜਾ ਰਹੇ ਸਨ। ਰਸਤੇ ਵਿਚ ਅਚਾਨਕ ਸੜਕ ਪਾਰ ਕਰਨ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਤਿੰਨੇ ਜਣੇ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਰਾਜਵੀਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂਕਿ ਗੁਰਤੇਜ ਸਿੰਘ ਸਮੇਤ ਸੁਖਦੀਪ ਕੌਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਐਮਰਜੈਂਸੀ ਸਟਾਫ਼ ਨੇ ਦੋਵਾਂ ਜ਼ਖਮੀਆਂ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਸੂਚਨਾ ਪੁਲਸ ਨੂੰ ਦਿੱਤੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ।
ਇਹ ਵੀ ਪੜ੍ਹੋ : ਮਹਿਲਾ ਅਧਿਆਪਕ ਦਾ ਸ਼ਰਮਨਾਕ ਕਾਰਾ, 9ਵੀਂ ਦੇ ਵਿਦਿਆਰਥੀ ਤੋਂ 6ਵੀਂ ਦੀ ਵਿਦਿਆਰਥਣ ਨੂੰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਬਣਿਆ ਦੇਸ਼ ਦਾ ਪਹਿਲਾ 'ਐਂਟੀ ਡਰੋਨ ਸਿਸਟਮ' ਵਾਲਾ ਸੂਬਾ, CM ਮਾਨ ਨੇ ਤਰਨਤਾਰਨ 'ਚ ਕੀਤਾ ਉਦਘਾਟਨ
NEXT STORY